District NewsMalout News

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਰਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਜੋ ਯੁਵਕ ਅਗਨੀਵੀਰ ਫੌਜ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦਾ ਫਿਜੀਕਲ ਟੈਸਟ 01 ਅਕਤੂਬਰ 2024 ਤੋਂ 08 ਅਕਤੂਬਰ 2024 ਤੱਕ ਹੋਣਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਅਤੇ ਫਰੀਦਕੋਟ ਜਿਲ੍ਹਿਆਂ ਦੇ ਯੁਵਕਾਂ ਲਈ ਫਿਜੀਕਲ ਟੈਸਟ ਦੀ ਟ੍ਰੇਨਿੰਗ 01 ਜੁਲਾਈ 2024 ਤੇ ਸ਼ੁਰੂ ਹੋ ਚੁੱਕੀ ਹੈ। ਫਿਰੋਜ਼ਪੁਰ, ਫਾਜਿਲਕਾ, ਮੁਕਤਸਰ ਅਤੇ ਫਰੀਦਕੋਟ ਜਿਲ੍ਹਿਆਂ ਦੇ ਸਾਰੇ ਯੁਦਕਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਲਿਖਤੀ ਪੇਪਰ ਵਿੱਚੋਂ ਪਾਸ ਹੋ ਚੁੱਕੇ ਯੁਵਕ ਫਿਜ਼ੀਕਲ ਦੀ ਤਿਆਰੀ ਲਈ ਸਵੇਰੇ 8:00 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਸਾਰੇ ਹੀ ਯੁਵਕਾਂ ਨੂੰ ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਵਾਰ ਅਗਨੀਵੀਰ ਦੀ ਭਰਤੀ ਫਿਰੋਜ਼ਪੁਰ ਵਿਖੇ ਨਹੀਂ ਹੋ ਰਹੀ।

ਇਹ ਭਰਤੀ ਇਸ ਵਾਰ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜਪੁਰ) ਵਿਖੇ ਹੋ ਰਹੀ ਹੈ। ਇਸ ਦਾ ਲਾਭ ਉਠਾਉਣ ਲਈ ਸਾਰੇ ਹੀ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ ਦੀ ਇੱਕ ਕਾਪੀ, ਹਿਜਲਟ ਦੀ ਇੱਕ ਕਾਪੀ, ਦੱਸਵੀਂ ਦਾ ਅਸਲ ਸਰਟੀਫਿਕੇਟ, ਦੱਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ ਪੰਜਾਬ ਗੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਨੇ ਦੱਸਿਆ ਕਿ ਇਸ ਭਰਤੀ ਲਈ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਗੁਲਾ ਕੇ 82 ਸੈਟੀਮੀਟਰ ਅਤੇ ਚੰਦ 05 ਫੁੱਟ 7 ਇੰਚ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜੀਕਲ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਇਹਨਾਂ ਨੰਬਰਾਂ 88728-02046, 78891-75575 ਤੇ ਸੰਪਰਕ ਕਰੋ।

Author : Malout Live

Back to top button