ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫੌਜ ਵਿੱਚ ਭਰਤੀ ਹੋਣ ਲਈ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਮਲੋਟ: ਦਵਿੰਦਰ ਪਾਲ ਸਿੰਘ ਕੈਂਪ ਇੰਚਾਰਜ ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫੌਜ ਦੀਆਂ ਭਰਤੀਆਂ ਰੈਲੀਆਂ ਦਾ ਲਿਖਤੀ ਪੇਪਰ ਜੋ ਕਿ 17 ਅਪ੍ਰੈਲ 2023 ਨੂੰ ਹੋ ਰਿਹਾ ਹੈ। ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਤੇ ਕਰਵਾਈ ਜਾ ਰਹੀ ਹੈ। ਲਿਖਤੀ ਪੇਪਰ ਦੀ ਆਨਲਾਈਨ ਰਜਿਸਟ੍ਰੇਸ਼ਨ 15 ਮਾਰਚ 2023 ਤੱਕ joinindianarmy.nic.in ਤੇ ਕਰਵਾਈ ਜਾ ਸਕਦੀ ਹੈ। ਸ਼੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਯੁਵਕ ਜੋ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਸਵੇਰੇ 11.00 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਦਸ਼ਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦੱਸਵੀਂ ਦਾ ਅਸਲ ਸਰਟੀਫਿਕੇਟ, ਦੱਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਯੁਵਕ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਯੁਵਕ ਨੇ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਕੀਤੀ ਹੋਵੇ ਜਾਂ 10+2 ਪਾਸ ਹੋਵੇ। ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਯੁਵਕ ਮੋਬਾਇਲ ਨੰ. 83601-63527 ਅਤੇ 94638-31615 ਤੇ ਸੰਪਰਕ ਕਰ ਸਕਦੇ ਹਨ। Author: Malout Live