ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਮਲੋਟ: ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀਆਂ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ। ਜਿਸ ਤਰ੍ਹਾਂ ਦਾ ਲਿਖਤੀ ਪੇਪਰ 22 ਅਪ੍ਰੈਲ 2024 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਤੇ 26 ਫਰਵਰੀ 2024 ਤੋਂ ਸ਼ੁਰੂ ਹੋ ਰਹੀ ਹੈ। ਲਿਖਤੀ ਪੇਪਰ ਦੀ ਆਨਲਾਈਨ ਰਜਿਸਟ੍ਰੇਸ਼ਨ 22 ਮਾਰਚ 2024 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ। ਜੋ ਯੁਵਕ ਆਈ.ਟੀ.ਆਈ ਪਾਸ ਹਨ ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ। ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ www.joinindianarmy.nic.in ਤੇ ਚੈੱਕ ਕੀਤਾ ਜਾ ਸਕਦਾ ਹੈ। ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਅਤੇ ਜਿਨ੍ਹਾਂ ਯੁਵਕਾਂ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਲਈ ਹੈ ਉਹ ਯੁਵਕ ਜਲਦੀ ਤੋਂ ਜਲਦੀ ਕੈਂਪ ਵਿੱਚ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ,
ਆਈ.ਟੀ.ਆਈ ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ, ਆਈ.ਟੀ.ਆਈ ਪਾਸ ਜਾਂ ਦਸਵੀਂ ਦੇ ਸਰਟੀਫਿਕੇਟ, ਪੰਜਾਬ ਰੈਜੀਡੈਂਸ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਅਤੇ ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜ੍ਹੇ ਹੈ ਅਤੇ ਯੁਵਕ ਦੀ ਉਮਰ 17 ਸਾਲ 6 ਮਹੀਨੇ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਯੁਵਕ ਘੱਟੋ-ਘੱਟ 10ਵੀਂ 45 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਵੇ ਜਾਂ ਬਾਰ੍ਹਵੀਂ ਪਾਸ ਹੋਵੇ। ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/- ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 78891-75575 ਅਤੇ 98777-12697 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live