District NewsMalout News

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਲੜਕੇ ਅਤੇ ਲੜਕੀਆਂ ਲਈ 75,768 ਪੋਸਟਾਂ ਬੀ.ਐੱਸ.ਐੱਫ਼, ਸੀ.ਆਈ.ਐੱਸ.ਐੱਫ਼, ਸੀ.ਆਰੀ.ਪੀ.ਐੱਫ਼, ਐੱਸ.ਐੱਸ.ਬੀ, ਆਈ.ਟੀ.ਬੀ.ਪੀ, ਏ.ਆਰ, ਐੱਸ.ਐੱਸ.ਐੱਫ਼ ਅਤੇ ਐਨ.ਆਈ.ਏ ਲਈ ਕੱਢੀਆਂ ਹਨ। ਜਿਨ੍ਹਾਂ ਨੇ ਇਨ੍ਹਾਂ ਪੋਸਟਾਂ ਲਈ ਰਜਿਸਟ੍ਰੇਸ਼ਨ ਵੈਬਸਾਈਟ (https://ssc.nic.in) ’ਤੇ ਕਰ ਲਈ ਹੈ, ਉਨ੍ਹਾਂ ਲਈ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟ੍ਰੇਨਿੰਗ ਚੱਲ ਰਹੀ ਹੈ। ਇਨ੍ਹਾਂ ਪੋਸਟਾਂ ਲਈ ਫਿਜ਼ੀਕਲ ਟੈਸਟ ਤੋਂ ਪਹਿਲਾਂ ਕੰਪਿਊਟਰ ਬੇਸਡ ਲਿਖਤੀ ਪੇਪਰ ਫਰਵਰੀ 2024 ਵਿੱਚ ਹੋਣਾ ਹੈ। ਜੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 09:30 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ,

ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ। ਉਨ੍ਹਾਂ ਦੱਸਿਆ ਕਿ ਯੁਵਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਕੈਂਪ ਵਿੱਚ ਆਉਣ ਸਮੇਂ ਉਪਰੋਕਤ ਕਿਸੇ ਵੀ ਭਰਤੀ ਲਈ ਆਨਲਾਈਨ ਅਪਲਾਈ ਕੀਤਾ ਹੈ ਤਾਂ ਉਸ ਦੀ ਫੋਟੋ ਸਟੇਟ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ ਸਮੇਤ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ, ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 83601-63527 ਅਤੇ 78891-75575 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Back to top button