District NewsMalout News

ਪੁਰਾਣੀ ਪੈਨਸ਼ਨ ਸਕੀਮ ਹੂ-ਬ-ਹੂ ਲਾਗੂ ਕਰਨ ਲਈ ਪੰਜਾਬ ਸਰਕਾਰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ- ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ

ਮਲੋਟ: ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਪੰਜਾਬ ਪ੍ਰਧਾਨ, ਗੁਰਪ੍ਰੀਤ ਸਿੰਘ ਮੰਗਵਾਲ ਸੀਨੀਅਰ ਮੀਤ ਪ੍ਰਧਾਨ, ਪੰਜਾਬ ਸੁਬਾਰਡੀਨੇਟ ਸਰਵਸਿਸ ਫੈਡਰੇਸ਼ਨ 1680,22 ਬੀ ਚੰਡੀਗੜ੍ਹ, ਸੁਖਜੀਤ ਸਿੰਘ ਆਲਮਵਾਲਾ ਸੂਬਾ ਮੀਤ ਸਕੱਤਰ, ਪ੍ਰਭਜੀਤ ਸਿੰਘ ਸੂਬਾ ਪ੍ਰੈੱਸ ਸਕੱਤਰ, ਗੁਰਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਜਗਸੀਰ ਸਿੰਘ ਜ਼ਿਲ੍ਹਾ ਪ੍ਰਧਾਨ, ਭਗਵਾਨ ਦਾਸ ਸੂਬਾ ਆਗੂ, ਜਸਵਿੰਦਰ ਸਿੰਘ ਬਲਾਕ ਪ੍ਰਧਾਨ, ਹਰਮਿੰਦਰ ਸਿੰਘ ਬਲਾਕ ਆਗੂ ਆਲਮਵਾਲਾ, ਸੁਖਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਫਾਜਿਲਕਾ ਪ.ਸ.ਸ.ਫ, ਰਵਿੰਦਰ ਸ਼ਰਮਾ ਫਾਜਿਲਕਾ ਜਨਰਲ ਸਕੱਤਰ ਪ.ਸ.ਸ.ਫ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਹੂ-ਬ-ਹੂ ਲਾਗੂ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਪੰਜਾਬ ਦੇ ਮੁਲਾਜ਼ਮਾਂ ਦਾ ਹੁਣ ਤੱਕ ਪ੍ਰਾਈਵੇਟ ਕੰਪਨੀਆਂ ਕੋਲ ਸ਼ੇਅਰ ਮਾਰਕੀਟ ਵਿੱਚ ਲਗਾਇਆ ਗਿਆ ਲਗਭਗ 17 ਹਜ਼ਾਰ ਕਰੋੜ ਰੁਪਏ ਵੀ ਵਾਪਿਸ ਲਿਆ ਕੇ ਮੁਲਾਜ਼ਮਾਂ ਦੇ ਜੀ.ਪੀ.ਐੱਫ ਖਾਤਿਆਂ ਵਿੱਚ ਪਾਇਆ ਜਾਵੇ।

                 

 

ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਦੇ ਸਮੇਂ ਮੁਲਾਜ਼ਮਾਂ ਨਾਲ ਕੋਈ ਬੇਇਨਸਾਫ਼ੀ ਕੀਤੀ ਗਈ ਤਾਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ 12 ਨਵੰਬਰ ਨੂੰ ਲੁਧਿਆਣਾ ਵਿਖੇ ਸੂਬਾਈ ਕਰਕੇ ਮੀਟਿੰਗ ਵਿੱਚ ਅਗਲੇ ਸਖਤ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਪਿਛਲੇ ਕਾਫ਼ੀ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਇਸ ਸੰਘਰਸ਼ ਦੇ ਦਬਾਅ ਸਦਕਾ 17 ਅਗਸਤ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੁਰਾਣੀ ਪੈਨਸ਼ਨ ਪ੍ਰਾਪਤੀ ਪੁਰਸ਼ਾਂ ਦੇ ਆਗੂਆਂ ਨਾਲ ਬੜੇ ਵਿਸਥਾਰ ਵਿੱਚ ਮੀਟਿੰਗ ਕਰ ਚੁੱਕੇ ਹਨ। ਆਗੂਆਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਹੁਣ ਕੁੱਝ ਲੋਕ ਇਸ ਮੰਗ ਦੀ ਪ੍ਰਾਪਤੀ ਨੇਡ਼ੇ ਹੁੰਦੀ ਵੇਖ ਕੇ ਆਮ ਆਦਮੀ ਪਾਰਟੀ ਪੰਜਾਬ ਦਾ ਹੱਥ ਠੋਕਾ ਬਣਕੇ ਕੰਮ ਕਰ ਰਹੇ ਹਨ ਜੋ ਕਿ ਨਿੰਦਣਯੋਗ ਕਾਰਵਾਈ ਹੈ। ਆਗੂਆਂ ਨੇ ਪੰਜਾਬ ਦੇ ਸਮੂਹ ਵਿਭਾਗਾਂ, ਬੋਰਡਾਂ, ਨਿਗਮਾਂ ਤੇ ਯੂਨੀਵਰਸਿਟੀਆਂ ਵਿੱਚ ਜਨਵਰੀ 2004 ਤੋੰ ਬਾਅਦ ਭਰਤੀ ਸਮੂਹ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਇਨ-ਬਿਨ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ।

Author: Malout Live

Leave a Reply

Your email address will not be published. Required fields are marked *

Back to top button