ਪੰਜਾਬ ਸਰਕਾਰ ਨੇ ਘਰ-ਘਰ ਆਟਾ-ਦਾਲ ਸਕੀਮ ਨੂੰ ਲੈ ਕੇ ਲਿਆ ਵੱਡਾ ਫ਼ੈਂਸਲਾ

ਮਲੋਟ (ਪੰਜਾਬ): ਪੰਜਾਬ ਸਰਕਾਰ ਨੇ ਘਰ-ਘਰ ਆਟਾ-ਦਾਲ ਸਕੀਮ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਰਾਸ਼ਨ ਸਕੀਮ ’ਚ ਬਦਲਾਅ ਹੋਵੇਗਾ। ਸਰਕਾਰ ਨੇ ਹਾਈਕੋਰਟ ’ਚ ਦਾਇਰ ਹਲਫ਼ਨਾਮੇ ’ਚ ਇਹ ਜਾਣਕਾਰੀ ਦਿੱਤੀ ਹੈ। ਸੋਧ ਤੋਂ ਬਾਅਦ ਇਹ ਸਕੀਮ ਮੁੜ ਲਾਗੂ ਕੀਤੀ ਜਾਵੇਗੀ। ਇਸ ਸਕੀਮ ’ਤੇ ਹਾਈਕੋਰਟ ਨੇ ਡਿੱਪੂ ਹੋਲਡਰਾਂ ਦੀ ਪਟੀਸ਼ਨ ’ਤੇ ਰੋਕ ਲਗਾ ਦਿੱਤੀ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਸਰਕਾਰ ਇਸ ਸਕੀਮ ਨੂੰ ਜਲਦ ਹੀ ਲਾਗੂ ਕਰੇਗੀ ਪਰ ਬਦਲਾਅ ਦੇ ਨਾਲ।                    

ਇਸ ਸੰਬੰਧੀ ਜਲਦ ਹੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਲੋਕਾਂ ਨੂੰ ਘਰ-ਘਰ ਆਟਾ ਮਿਲੇਗਾ, ਡਿਪੂ ਹੋਲਡਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨੀਲੇ ਰਾਸ਼ਨ ਕਾਰਡ ਸੰਬੰਧੀ ਵੀ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਇਨ੍ਹਾਂ ਰਾਸ਼ਨ ਨੀਲੇ ਕਾਰਡ ਧਾਰਕਾਂ ਦੀ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕੋਈ ਇਸ ਮਾਮਲੇ ਵਿੱਚ ਯੋਗ ਨਹੀਂ ਹੈ ਤਾਂ ਉਸ ਦਾ ਨੀਲਾ ਕਾਰਡ ਰੱਦ ਕੀਤਾ ਜਾ ਸਕਦਾ ਹੈ। Author: Malout Live