District NewsMalout News

ਪੰਜਾਬ ਸਰਕਾਰ ਜ਼ਖਮੀਆਂ ਦੀ ਮੱਦਦ ਕਰਨ ਵਾਲਿਆਂ ਨੂੰ ਦੇਵੇਗੀ 2000 ਰੁਪਏ ਅਤੇ ਸਰਟੀਫ਼ਿਕੇਟ ਨਾਲ ਕਰੇਗੀ ਸਨਮਾਨਿਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਪੁਲਿਸ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਤੋਂ ਨਹੀਂ ਰੋਕੇਗੀ। ਪੰਜਾਬ ਪੁਲਿਸ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਵਿੱਚ ਕਿਹਾ ਹੈ ਕਿ ਹੈੱਲਪਰਾਂ ਨੂੰ ਫਰਿਸ਼ਤੇ ਸਕੀਮ ਤਹਿਤ ਸਨਮਾਨਿਤ ਕੀਤਾ ਜਾਵੇਗਾ। ਰਾਜ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਮੱਦਦ ਮਿਲਣ ਨੂੰ ਯਕੀਨੀ ਬਣਾਉਣ ਲਈ ਸਰਕਾਰ ਬਹੁਤ ਗੰਭੀਰ ਹੈ।

ਇਹ ਹੁਕਮ ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐੱਸ.ਐੱਸ.ਪੀ ਅਤੇ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਹਨ। ਅਜਿਹੇ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਤਹਿਤ ਦੋ ਹਜ਼ਾਰ ਰੁਪਏ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Author : Malout Live

Back to top button