ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸੀ-ਪਾਈਟ ਕੈਂਪ ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਡ ਲਿਖਤੀ ਪੇਪਰ 22 ਅਪ੍ਰੈਲ 2024 ਨੂੰ ਹੋ ਰਿਹਾ ਹੈ। ਲਿਖਤੀ ਪੇਪਰ ਦੀ ਆਨਲਾਈਨ ਰਜਿਸਟ੍ਰੇਸ਼ਨ 22 ਮਾਰਚ 2024 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ। ਜੋ ਯੁਵਕ ਆਈ.ਟੀ.ਆਈ ਪਾਸ ਹਨ, ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ ਅਤੇ ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ ਵੈੱਬਸਾਈਟ ਤੇ ਚੈੱਕ ਕੀਤਾ ਜਾ ਸਕਦਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ, ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ 15 ਫਰਵਰੀ 2024 ਤੋਂ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਸ਼ੁਰੂ ਕਰ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਆਈ.ਟੀ.ਆਈ ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ, ਜਾਤੀ ਸਰਟੀਫਿਕੇਟ,
ਆਧਾਰ ਕਾਰਡ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜ੍ਹੇ ਹੈ। ਯੁਵਕ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ। ਆਈ.ਟੀ.ਆਈ ਪਾਸ ਯੁਵਕਾਂ ਦੀ ਉਮਰ ਅਤੇ ਪਾਸ ਅੰਕਾਂ ਦੀ ਪ੍ਰਤੀਸਤ www.joinindianarmy.nic.in ਚੈੱਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਯੁਵਕ ਮੋਬਾਇਲ ਨੰ.78891-75575 ਅਤੇ 98777-12697 ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live