ਪੰਜਾਬ ਸਰਕਾਰ ਛੇਤੀ ਹੀ ਸ਼ੁਰੂ ਕਰੇਗੀ ‘ਫ਼ਰਿਸ਼ਤੇ ਸਕੀਮ’, ਐਮਰਜੈਂਸੀ ’ਚ ਮਰੀਜ਼ਾਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਿਹਤ ਸਹੂਲਤਾਂ
ਮਲੋਟ (ਪੰਜਾਬ): ਪੰਜਾਬ ਸਰਕਾਰ ਸੂਬੇ ਵਿੱਚ ਛੇਤੀ ਹੀ ‘ਫ਼ਰਿਸ਼ਤੇ ਸਕੀਮ’ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਫ਼ਰਿਸ਼ਤੇ ਸਕੀਮ’ ਦਾ ਮਕਸਦ ਕਿਸੇ ਵੀ ਹਾਦਸੇ ਦੌਰਾਨ ਪੀੜਤਾਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਸਰਕਾਰ ਦਾ ਦਾਅਵਾ ਹੈ ਕਿ
ਇਸ ਸਕੀਮ ਤਹਿਤ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਦਾ ਮਿਆਰ ਵਿਸ਼ਵ ਪੱਧਰ ਦਾ ਬਣਾਇਆ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਸੜਕ ਹਾਦਸੇ ਤੋਂ ਬਾਅਦ ਪਹਿਲਾਂ ਇੱਕ ਘੰਟਾ ‘ਗੋਲਡਨ-ਆਵਰ’ ਹੁੰਦਾ ਹੈ। ਇਸ ਦੌਰਾਨ ਮਰੀਜ਼ ਦੀ ਜਾਨ ਬਚਾਉਣ ਵਿੱਚ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਦੀ ਅਹਿਮੀਅਤ ਸਭ ਤੋਂ ਵੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਕਾਰਨ ਹਰ ਸਾਲ ਔਸਤਨ 5500 ਜਾਨਾਂ ਜਾਂਦੀਆਂ ਹਨ। ਇਸ ਮੌਤ ਦਰ ਨੂੰ ਘਟਾਉਣ ਲਈ ਹੀ ‘ਫਰਿਸ਼ਤੇ’ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। Author: Malout Live