ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ- ਡਾ. ਬਲਜੀਤ ਕੌਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਮਾਜਿਕ ਨਿਆਂ, ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਦੀ ਮਜਬੂਤੀ ਲਈ ਜਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਅਫ਼ਸਰ ਦੀ ਭਰਤੀ ਸੰਬੰਧੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਸਮਾਜਿਕ ਨਿਆਂ ਅਧਿਕਾਰਿਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਭਾਗ ਵੱਲੋਂ ਚਲਾਈਆਂ ਜਾ ਰਹੀਆਂ ਦੁੱਖ-ਵੱਖ ਸਕੀਮਾ ਸੰਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸੂਬੇ ਦੇ ਸਮੂਹ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਅਫ਼ਸਰ ਨਾਲ ਪੰਜਾਬ ਭਵਨ ਵਿਖੇ ਬੀਤੇ ਦਿਨ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਅਸੀਰਵਾਦ ਸਕੀਮ ਤਹਿਤ ਜਨਵਰੀ 2024 ਤੱਕ 20 ਜਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 18699 ਲਾਭਪਾਤਰੀਆਂ ਨੂੰ 95.36 ਕਰੋੜ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਦੇ 8312 ਲਾਭਪਾਤਰੀਆਂ ਨੂੰ 42.39 ਕਰੋੜ ਵੰਡੇ ਗਏ ਹਨ।
ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਹੁਣ 27011 ਲਭਪਾਤਰੀਆਂ ਨੂੰ 137:75 ਕਰੋੜ ਵੰਡੇ ਗਏ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਦਰਸ਼ ਗ੍ਰਾਮ ਯੋਜਨਾ ਤਹਿਤ ਸੂਬੇ ਦੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਰਕੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਵੱਖ-ਵੱਖ ਸਕੀਮਾਂ ਅਧੀਨ ਬਕਾਇਆ ਪਏ ਡੰਡਾਂ ਨੂੰ ਪਰਚਣ ਉਪਰੰਤ ਰਿਪੋਰਟ 15 ਦਿਨਾਂ ਅੰਦਰ ਮੁੱਖ ਦਫ਼ਤਰ ਭੇਜਣ ਦੇ ਹੁਕਮ ਦਿੱਤੇ। ਸਮਾਜਿਕ ਨਿਆ ਮੰਤਰੀ ਵੱਲੋਂ ਵੱਖ-ਵੱਖ ਮੁੱਦਿਆਂ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਤਹਿਤ ਸੂਤਛਾਤ ਦੂਰ ਕਰਨ ਅਤੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਪੀੜ੍ਹਤਾਂ ਨੂੰ ਮੁਆਵਜਾ ਦੇਣ ਦੀ ਸਕੀਮ ਆਸ਼ੀਰਵਾਦ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਜਾਅਲੀ ਜਾਤੀ ਸਰਟੀਫਿਕੇਟਾਂ ਸੰਬੰਧੀ ਪ੍ਰਧਾਨ ਮੰਤਰੀ ਆਦਰਥ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਂਦੈ ਯੋਜਨਾ, ਜ਼ਿਲ੍ਹਾ ਪੱਧਰ ਤੋਂ ਉਸਾਰੇ ਜਾ ਰਹੇ ਡਾ. ਬੀ.ਆਰ ਅੰਬੇਡਕਰ ਭਵਨਾਂ ਦੀ ਉਸਾਰੀ, ਸਟੈਨੋਗ੍ਰਾਫੀ ਸਕੀਮ ਸੰਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਡਾ. ਜਲਜੀਤ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐੱਸ.ਸੀ. ਸਕੀਮ ਦਾ ਲਾਭ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਨੂੰ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। Author : Malout Live