District NewsMalout News

ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਗਣਤੰਤਰ ਦਿਵਸ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਵੱਲੋਂ ਝੰਡਾ ਲਹਿਰਾ ਕੇ ਗਣਤੰਤਰ ਦਿਵਸ ਮਨਾਇਆ ਗਿਆ ਅਤੇ ਸਮੂਹ ਜਿਲ੍ਹੇ ਅਤੇ ਦੇਸ਼ ਵਾਸੀਆਂ ਨੂੰ ਇਸ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਸੌਥਾ, ਭੁਪਿੰਦਰ ਸ਼ਰਮਾ, ਸੀਨੀਅਰ ਵਾਇਸ ਪ੍ਰਧਾਨ ਦੀਪਕ ਗਰਗ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ, ਜ਼ਿਲ੍ਹਾ ਯੂਥ ਪ੍ਰਧਾਨ ਮਲਕੀਤ ਸਿੰਘ,

ਭੀਨਾ ਬਰਾੜ, ਜਸਪ੍ਰੀਤ ਸਿੰਘ, ਹਰਬੰਸ ਗਰੀਬ, ਗੁਰਪ੍ਰੀਤ ਸਿੰਘ, ਮੁੱਖ ਬੁਲਾਰਾ ਪ੍ਰੋ. ਬਲਜੀਤ ਗਿੱਲ, ਨਗਰ ਕੌਂਸਲ ਪ੍ਰਧਾਨ ਸ਼ਮੀ ਤੇਰੀਆ, ਮੁਕਤਸਰ ਬਲਾਕ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਮਲੋਟ ਸ਼ਹਿਰੀ ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਲੰਬੀ ਬਲਾਕ ਪ੍ਰਧਾਨ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਮੱਖਣ ਸਿੰਘ ਫੂਲੇਵਾਲਾ, ਭੋਲਾ ਕੌਂਸਲਰ ਗਿੱਦੜਬਾਹਾ, ਸ਼ਿਵਰਾਜ ਸਿੰਘ ਕੌਂਸਲਰ ਅਤੇ ਹੋਰ ਆਗੂ ਹਾਜ਼ਿਰ ਸਨ।

Author : Malout Live

Back to top button