District NewsMalout News

ਆਰੰਭੀ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ- ਡਾ. ਬਲਜੀਤ ਕੌਰ

ਮਲੋਟ: ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵੱਖ-ਵੱਖ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਤੇ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਸ਼ਹਿਰ ਮਲੋਟ ਦੇ ਸ਼੍ਰੀ ਗੁਰੂ ਰਵਿਦਾਸ ਭਵਨ ਵਿਖੇ ਸ਼ਿਕਾਇਤ ਨਿਵਾਰਨ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਮਲੋਟ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਤੱਕ ਹਰ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਅਤੇ ਸਰਕਾਰ ਵੱਲੋਂ ਵਸਨੀਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਰੰਭੀ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਉਹਨਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਕੋਲ ਜਾਣ ਦੀ ਲੋੜ ਨਹੀਂ ਹੈ, ਸਗੋਂ ਅਧਿਕਾਰੀ ਲੋਕਾਂ ਤੱਕ ਪਹੁੰਚ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਹੱਲ ਕਰਨਗੇ। ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਉਠਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਸ਼ਿਕਾਇਤ ਨਿਵਾਰਨ ਪ੍ਰੋਗਰਾਮ ਸਮੇਂ-ਸਮੇਂ ਤੇ ਜਿਲ੍ਹੇ ਅਤੇ ਜਿਲ੍ਹੇ ਦੀਆਂ ਸਬ-ਡਿਵੀਜਨਾਂ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਵੱਲੋਂ ਲੋਕਾਂ ਤੱਕ ਪਹੁੰਚ ਕਰ ਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਇਸ ਪ੍ਰੋਗਰਾਮ ਵਿੱਚ ਮਲੋਟ ਦੇ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ ਅਤੇ ਆਪਣੀਆਂ ਮੁਸ਼ਕਿਲਾਂ ਨੂੰ ਲਿਖਤੀ ਅਰਜੀਆਂ ਦੇ ਰੂਪ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਨੂੰ ਜਾਣੂੰ ਕਰਵਾਇਆ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਜਾਇਜ਼ ਮੁਸ਼ਕਿਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸ. ਜਗਦੇਵ ਸਿੰਘ ਬਾਂਮ ਇੰਚਾਰਜ ਲੋਕ ਸਭਾ ਹਲਕਾ ਫਿਰੋਜਪੁਰ, ਸ. ਜਸ਼ਨ ਬਰਾੜ ਜਿਲ੍ਹਾ ਪ੍ਰਧਾਨ, ਸ਼੍ਰੀ ਰਮੇਸ਼ ਅਰਨੀਵਾਲਾ ਦਫਤਰ ਇੰਚਾਰਜ, ਜੋਨੀ ਗਰਗ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਹਾਜ਼ਿਰ ਸਨ।

Author: Malout Live

Back to top button