ਡੇਰਾ ਸੱਚਾ ਸੌਦਾ ਮਲੋਟ ਦੀ ਸਾਧ-ਸੰਗਤ ਨੇ 30 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਮਲੋਟ: ਡੇਰਾ ਸੱਚਾ ਸੌਦਾ ਮਲੋਟ ਦੀ ਸਾਧ-ਸੰਗਤ ਨੇ 30 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ। ਜਾਣਕਾਰੀ ਦਿੰਦਿਆਂ ਬਲਾਕ ਮਲੋਟ ਦੇ 15 ਮੈਂਬਰ ਸੱਤਪਾਲ ਇੰਸਾਂ (ਜ਼ਿੰਮੇਵਾਰ), 15 ਮੈਂਬਰ ਪ੍ਰਦੀਪ ਇੰਸਾਂ, ਸ਼ੰਭੂ ਇੰਸਾਂ, ਜਸਵਿੰਦਰ ਸਿੰਘ ਇੰਸਾਂ (ਜੱਸਾ), ਸੁਜਾਨ ਭੈਣਾਂ ਨਗਮਾ ਇੰਸਾਂ, ਸਰੋਜ ਇੰਸਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੀ ਜ਼ਿੰਮੇਵਾਰ ਭੈਣ ਰੀਟਾ ਗਾਬਾ ਇੰਸਾਂ ਤੋਂ ਇਲਾਵਾ ਸੇਵਾਦਾਰ ਭੈਣਾਂ ਆਗਿਆ ਕੌਰ ਇੰਸਾਂ ਅਤੇ ਊਸ਼ਾ ਇੰਸਾਂ ਅਤੇ ਪਾਣੀ ਸੰਮਤੀ ਦੀਆਂ ਭੈਣਾਂ ਨੇ ਦੱਸਿਆ ਕਿ
ਡੇਰਾ ਸੱਚਾ ਦੀ ਸਾਧ-ਸੰਗਤ ਪੂਜਨੀਕ ਗੁਰੂ ਜੀ ਦੇ ਵਚਨਾਂ ਅਨੁਸਾਰ ਹਮੇਸ਼ਾਂ ਹੀ ਮਾਨਵਤਾ ਭਲਾਈ ਕਾਰਜਾਂ ਵਿੱਚ ਮੋਹਰੀ ਰਹਿੰਦੀ ਹੈ ਅਤੇ ਸਾਧ-ਸੰਗਤ ਦੇ ਸਹਿਯੋਗ ਨਾਲ ਐਂਤਵਾਰ ਨੂੰ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ 30 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਮਾਨਵਤਾ ਭਲਾਈ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੇਵਾਦਾਰ ਸ਼ੰਕਰ ਇੰਸਾਂ, ਜੋਨ ਦੇ ਭੰਗੀਦਾਸ ਡਾ. ਇਕਬਾਲ ਇੰਸਾਂ, ਸੁਨੀਲ ਇੰਸਾਂ, ਅਨਿਲ ਇੰਸਾਂ ਤੋਂ ਇਲਾਵਾ ਪਾਣੀ ਸੰਮਤੀ ਦੀਆਂ ਭੈਣਾਂ ਅਤੇ ਹੋਰ ਵੀ ਸੇਵਾਦਾਰ ਮੌਜੂਦ ਸਨ। Author: Malout Live