District NewsMalout News

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਗਿੱਦੜਬਾਹਾ ਬਾਰ ਦੇ ਵਕੀਲਾਂ ਨਾਲ ਨੈਸ਼ਨਲ ਲੋਕ ਅਦਾਲਤ ਸੰਬੰਧੀ ਜਿਲ੍ਹਾ ਜੇਲ੍ਹ ਦਾ ਕੀਤਾ ਦੌਰਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜ ਕੁਮਾਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਮਿਸ. ਹਰਪ੍ਰੀਤ ਕੌਰ ਸਿਵਲ ਜੱਜ (ਸੀਨੀਅਰ ਡਵੀਜਨ)-ਸਾਹਿਤ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਬ ਡਿਵੀਜਨ ਗਿੱਦੜਬਾਹਾ ਵਿਖੇ ਬਾਰ ਦੇ ਵਕੀਲਾਂ ਨਾਲ 11 ਮਈ 2024 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਰ ਦੇ ਵਕੀਲਾਂ ਦੀ ਮੀਟਿੰਗ ਵਿੱਚ ਮਿਸ. ਅਮਿਤਾ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ ਮਿਸ. ਅਮਨਦੀਪ ਕੌਰ ਚੇਅਰਪਰਸਨ, ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਮਿਸ. ਏਕਤਾ, ਸਿਵਲ ਜੱਜ (ਜੂਨੀਅਰ ਡਵੀਜਨ) ਗਿੱਦੜਬਾਹਾ ਅਤੇ ਬਾਰ ਪ੍ਰਧਾਨ ਵੀ ਹਾਜ਼ਿਰ ਸਨ।

ਇਸ ਮੌਕੇ ਬਾਰ ਪ੍ਰਧਾਨ ਨੇ ਮਾਣਯੋਗ ਜੱਜ ਸਾਹਿਬ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣਗੇ। ਇਸ ਤੋਂ ਇਲਾਵਾ ਜੇਲ੍ਹ ਵਿਚ ਬੰਦ ਹਵਾਲਾਤੀਆਂ/ਕੈਦੀਆਂ ਦੀਆਂ ਜਮਾਨਤਾਂ ਸੰਬੰਧੀ ਵੀ ਗੱਲਬਾਤ ਕੀਤੀ ਗਈ। ਇਸ ਦੇ ਨਾਲ ਹੀ ਅਥਾਰਟੀ ਦੇ ਸਕੱਤਰ ਸਾਹਿਬ ਵੱਲੋਂ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਨ ਲਈ ਹਰੇਕ ਬੈਰਕ ਦਾ ਨਰੀਖਣ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਜਲਦ ਹੀ ਉਨ੍ਹਾਂ ਦੀ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ।

Author : Malout Live

Back to top button