ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਜੱਥੇਬੰਦਕ ਢਾਂਚਾ ਭੰਗ

ਮਲੋਟ (ਪੰਜਾਬ):- ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦਾ ਸਮੁੱਚਾ ਜੱਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਇੱਕ ਬਿਆਨ ਮੁਤਾਬਿਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਹਨ। ਜਿਹਨਾਂ ਵਿੱਚ ਵਰਕਿੰਗ ਕਮੇਟੀ, ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ।

ਪਾਰਟੀ ਪ੍ਰਧਾਨ ਹੁਣ ਪਾਰਟੀ ਦੇ ਜੱਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਸੀਨੀਅਰ ਸਾਥੀਆਂ ਦੇ ਨਾਲ-ਨਾਲ ਵਰਕਰਾਂ ਤੇ ਕੇਡਰ ਨਾਲ ਰਾਏ ਮਸ਼ਵਰਾ ਕਰਨਗੇ। ਬਾਦਲ ਵੱਖ-ਵੱਖ ਪੰਜਾਬੀ ਤੇ ਪੰਥਕ ਸ਼ਖਸੀਅਤਾਂ ਖਾਸ ਤੌਰ ’ਤੇ ਬੁੱਧੀਜੀਵੀਆਂ, ਲੇਖਕਾਂ, ਧਾਰਮਿਕ ਤੇ ਸਿਆਸੀ ਬੁਲਾਰਿਆਂ, ਰਾਏ ਬਣਾਉਣ ਵਾਲਿਆਂ, ਕਿਸਾਨਾਂ, ਮੁਲਾਜ਼ਮਾਂ, ਵਿਦਿਆਰਥੀਆਂ, ਅਧਿਆਪਕਾਂ, ਵਪਾਰੀਆਂ, ਘਰੇਲੂ ਗ੍ਰਹਿਣੀਆਂ ਤੇ ਨੌਜਵਾਨ ਆਦਿ ਸਮੇਤ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਰਾਏ ਮਸ਼ਵਰਾ ਕਰਨਗੇ। Auhtor: Malout Live