District NewsMalout News

ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਗੈਰ-ਸੰਚਾਰੀ ਰੋਗਾਂ ਸੰਬੰਧੀ ਲਗਾਈ ਗਈ ਵਰਕਸ਼ਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ-ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿੱਚ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜਿਲ੍ਹੇ ਵਿੱਚ ਕੰਮ ਕਰ ਰਹੇ ਮੈਡੀਕਲ ਅਫਸਰਾਂ, ਕਮਿਉਨਿਟੀ ਹੈੱਲਥ ਅਫਸਰਾਂ ਅਤੇ ਸਟਾਫ ਨਰਸਾਂ ਦੀ ਵਿਸ਼ੇਸ਼ ਵਰਕਸ਼ਾਪ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਗਈ। ਇਸ ਮੋਕੇ ਡਾ. ਨਵਜੋਤ ਕੋਰ ਸਿਵਲ ਸਰਜਨ ਨੇ ਕਿਹਾ ਕਿ 60 ਪ੍ਰਤੀਸ਼ਤ ਤੋਂ ਜਿਆਦਾ ਮੌਤਾਂ ਗੈਰ-ਸੰਚਾਰੀ ਬਿਮਾਰੀਆਂ ਜਿਵੇ ਸ਼ੂਗਰ, ਕੈਂਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚੋਂ 36 ਪ੍ਰਤੀਸ਼ਤ ਲੋਕ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੀੜਿਤ ਹਨ। ਉਨ੍ਹਾਂ ਕਿਹਾ ਕਿ ਹਾਈ ਬਲੱਡ ਪ੍ਰੈਸ਼ਰ ਦਿਲ ਦੀ ਇੱਕ ਖਾਸ ਬਿਮਾਰੀ ਹੈ। ਇਸ ਨੂੰ ਸਾਈਲੈਂਟ ਕਿਲਰ ਕਰਕੇ ਵੀ ਜਾਣਿਆ ਜਾਂਦਾ ਹੈ। ਇਸ ਮੌਕੇ ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐੱਨ.ਸੀ.ਡੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸਾਰੀਆਂ ਸਿਹਤ ਸੰਸਥਾਵਾਂ ਵਿੱਚ 30 ਸਾਲ ਤੋਂ ਉੱਪਰ ਦੇ ਲੋਕਾਂ ਦਾ ਮੁਫ਼ਤ ਚੈਕਅੱਪ ਅਤੇ ਇਲਾਜ ਕੀਤਾ ਜਾਂਦਾ ਹੈ। ਜਿਸ ਅਧੀਨ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਕੈਂਸਰ, ਸਟ੍ਰੋਕ ਆਦਿ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਬਲੱਡ ਪ੍ਰੈਸ਼ਰ ਵੱਧਣ ਨਾਲ ਲੋਕਾਂ ਨੂੰ ਦਿਲ ਦਾ ਦੌਰਾ ਪੈਣ, ਦਿਮਾਗ ਦੀ ਨਾੜੀ ਦਾ ਫੱਟਣਾ,

ਦਿਲ ਦਾ ਫੇਲ੍ਹ ਹੋਣਾ, ਗੁਰਦੇ ਖਰਾਬ ਹੋਣਾ, ਸ਼ੂਗਰ ਦੀ ਬਿਮਾਰੀ, ਅੱਖਾਂ ਦੀ ਰੋਸ਼ਨੀ ਦਾ ਖਤਮ ਹੋਣਾ, ਮਾਨਸਿਕ ਤਣਾਅ ਤੇ ਚਿੰਤਾ ਆਦਿ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ। ਉਹਨਾਂ ਦੱਸਿਆ ਕਿ ਜਿਆਦਾਤਰ ਲੋਕ ਸ਼ਰਾਬ ਅਤੇ ਤੰਬਾਕੂ ਪਦਾਰਥਾਂ, ਫੈਟ ਵਾਲੀਆਂ, ਤਲੀਆਂ, ਫਾਸਟ ਫੂਡ, ਮਸਾਲੇਦਾਰ ਚੀਜਾਂ, ਸੋਫਟ ਅਤੇ ਹਾਰਡ ਡਰਿੰਕ, ਤੰਬਾਕੂ ਅਤੇ ਸਿਗਰਟ ਦੀ ਵਰਤੋਂ ਕਰਨ ਨਾਲ ਅਤੇ ਸਰੀਰਕ ਕੰਮ ਨਾ ਕਰਨ ਨਾਲ ਇਸ ਬਿਮਾਰੀ ਦਾ ਸ਼ਿਕਾਰ ਹੁੰਦੇ ਹਨ। ਸਾਨੂੰ ਅਤੇ ਆਪਣੇ ਬੱਚਿਆਂ ਨੁੰ ਇਨ੍ਹਾ ਚੀਜਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਸੰਤੁਲਿਤ ਭੋਜਨ, ਹਰੇ ਪੱਤੇਦਾਰ ਸ਼ਬਜੀਆਂ, ਫਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਭਾਰ ਨੂੰ ਕੰਟਰੋਲ ਵਿੱਚ ਰੱਖਣਾ ਚਾਹੀਦਾ ਹੈ। ਲੂਣ ਅਤੇ ਖੰਡ ਦੀ ਮਾਤਰਾ ਘੱਟ ਲੈਣੀ ਚਾਹੀਦੀ। ਯੋਗਾ ਅਤੇ ਧਿਆਨ ਕਰਕੇ ਮਾਨਸਿਕ ਤਣਾਓ ਨੂੰ ਘੱਟ ਕਰੋ। ਅੱਜ ਦੀ ਜਿੰਦਗੀ ਚ ਮਾਨਸਿਕ ਤਣਾਅ ਨੂੰ ਘਟਾਉਣ ਲਈ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਸਮਾਂ ਬਿਤਾਓ ਅਤੇ ਉਹਨਾ ਨਾਲ ਕੁਝ ਸਮਾਂ ਖੇਡੋ। ਰੋਜਾਨਾ ਘੱਟੋ ਘੱਟ 30 ਮਿੰਟ ਸੈਰ ਅਤੇ ਕਸਰਤ ਕਰਨੀ ਚਾਹੀਦੀ ਹੈ। ਤੰਬਾਕੂਨੋਸ਼ੀ ਅਤੇ ਸ਼ਰਾਬ ਤੋਂ ਪ੍ਰਹੇਜ਼ ਕਰੋ। ਹਾਈ ਬਲੱਡ ਪ੍ਰੈਸ਼ਰ ਨਾਲ ਅੱਖਾਂ ਤੇ ਵੀ ਬਹੁਤ ਬੁਰੇ ਪ੍ਰਭਾਵ ਪੈਂਦੇ ਹਨ। ਇਸ ਮੌਕੇ ਵਿਸ਼ਵ ਸਿਹਤ ਸੰਸਥਾ ਤੋਂ ਡਾ. ਬਦੀਸ਼ਾ ਦਾਸ, ਰਛਪਾਲ ਸਿੰਘ ਅਤੇ ਰਮਨਦੀਪ ਸਿੰਘ ਐੱਸ.ਟੀ.ਐੱਸ, ਡਾ. ਰੋਬਿਨ, ਦੀਪਕ ਕੁਮਾਰ ਡੀ.ਪੀ.ਐੱਮ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਮੈਡੀਕਲ ਅਫਸਰ ਸਟਾਫ ਨਰਸ ਅਤੇ ਕਮਿਉਨਿਟੀ ਹੈੱਲਥ ਅਫਸਰ ਹਾਜ਼ਿਰ ਸਨ।

Author: Malout Live

Back to top button