ਹੈੱਲਥ ਸੈਂਟਰ ਪੱਕੀ ਟਿੱਬੀ ਦੇ ਸਟਾਫ ਵੱਲੋਂ ਪਿੰਡ ਵਾਸੀਆਂ ਨੂੰ ਵਿਸ਼ਵ ਏਡਜ਼ ਦਿਵਸ ਤੇ ਘਾਤਕ ਬਿਮਾਰੀ ਬਾਰੇ ਕੀਤਾ ਜਾਗਰੂਕ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਵਲ ਸਰਜਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾ. ਰੀਟਾ ਬਾਲਾ ਦੇ ਦਿਸ਼ਾ-ਨਿਰਦੇਸ਼ਾ ਅਨੁ਼ਸਾਰ ਅਤੇ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਹੈੱਲਥ ਐਂਡ ਵੈਲਨੈੱਸ ਸੈਂਟਰ "ਪੱਕੀ ਟਿੱਬੀ" ਦੇ CHO ਸੁਨੀਤਾ ਰਾਣੀ ਅਤੇ ਉਨ੍ਹਾਂ ਦੇ ਸਟਾਫ ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਵੱਲੋਂ ਪਿੰਡ ਵਾਸੀਆਂ ਨੂੰ ਵਿਸ਼ਵ ਏਡਜ਼ ਦਿਵਸ ਮੌਕੇ ਏਡਜ਼ ਦੀ ਘਾਤਕ ਬਿਮਾਰੀ ਬਾਰੇ ਜਾਗਰੂਕ ਕਰਦੇ ਹੋਏ ਦੱਸਿਆ ਕਿ ਬਿਮਾਰੀ ਦੇ ਫੈਲਣ ਦੇ ਕਾਰਨ (ਇਕ ਤੋਂ ਵੱਧ ਨਾਲ ਸੰਬੰਧ ਬਣਾਉਣ ਨਾਲ, ਇੱਕ ਦੂਜੇ ਦੀਆਂ ਸਰਿੰਜਾਂ ਵਤਨ ਨਾਲ, ਬਲੱਡ ਟਰਾਂਸਫਿਊਜ਼ਨ) ਅਤੇ ਇਸ ਦੇ ਲੱਛਣਾਂ ਬਾਰੇ ਜਾਣੂੰ ਕਰਵਾਉਂਦੇ ਹੋਏ ਦੱਸਿਆ ਕੀ
ਇਹ ਬਿਮਾਰੀ ਆਪਣੇ ਸਰੀਰ ਦੇ ਸਾਰੇ ਅੰਗਾਂ ਉੱਪਰ ਹੌਲੀ-ਹੌਲੀ ਅਟੈਕ ਕਰਦੀ ਹੈ ਅਤੇ ਆਪਣੇ ਸਰੀਰ ਦਾ ਇਮਿਉਨ ਸਿਸਟਮ ਘਟਾ ਦਿੰਦੀ ਹੈ। ਇਸ ਦੇ ਨਾਲ ਹੀ ਏਡਜ਼ ਤੋਂ ਬਚਾੳ ਲਈ ਅਤੇ ਆਪਣੇ-ਆਪ ਨੂੰ ਸੁਰੱਖਿਅਤ ਰੱਖਣ ਲਈ ਸ਼ੱਕੀ ਮਰੀਜ਼ ਨੂੰ ਸਰਕਾਰੀ ਹਸਪਤਾਲ ਵਿਖੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ, ਜੋ ਕਿ ਹਰ ਸਰਕਾਰੀ ਹਸਪਤਾਲ ਵਿੱਚ ਮੁਫਤ ਕੀਤਾ ਜਾਂਦਾ ਅਤੇ ਮਰੀਜ਼ ਦਾ ਨਾਮ ਵੀ ਗੁਪਤ ਰੱਖਿਆ ਜਾਂਦਾ ਹੈ। ਪਿੰਡ ਵਾਸੀਆਂ ਨੂੰ ਤੇ ਨੌਜਵਾਨ ਪੀੜੀ ਨੂੰ ਖਾਸ ਤੌਰ ਤੇ ਸਮਝਾਇਆ ਗਿਆ ਅਤੇ ਅਪੀਲ ਕੀਤੀ ਕਿ ਜਾਗਰੂਕਤਾ ਵੈਨ ਜਾਂ ਕੋਈ ਹੋਰ ਸਿਹਤ ਵਿਭਾਗ ਵੱਲੋਂ ਜਦੋਂ ਵੀ ਜਾਗਰੂਕਤਾ ਕੈਂਪ ਲਗਾਇਆ ਜਾਂਦਾ ਹੈ ਤਾਂ ਵੱਧ ਤੋਂ ਵੱਧ ਟੈਸਟ ਕਰਵਾਉਣੇ ਚਾਹੀਦੇ ਹਨ ਤਾਂ ਜੋ ਇਸ ਤਰ੍ਹਾਂ ਦੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ। Author: Malout Live