ਐੱਚ.ਡਬਲਿਊ.ਸੀ ਪੱਕੀ ਟਿੱਬੀ ਦੇ ਸਟਾਫ਼ ਨੇ ਪਿੰਡ ਵਾਸੀਆਂ ਅਤੇ ਸੰਤ ਬਾਬਾ ਈਸ਼ਰ ਸਿੰਘ ਸਕੂਲ ਕੱਟਿਆਂਵਾਲੀ ਵਿਖੇ ਅੱਖਾਂ ਦਾਨ ਪੰਦਰਵਾੜੇ ਤਹਿਤ ਕੀਤਾ ਜਾਗਰੂਕ

ਮਲੋੋਟ:- ਸਿਵਲ ਸਰਜਨ ਡਾ.ਰੰਜੂ ਸਿੰਗਲਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅਤੇ ਸੀ.ਐੱਚ.ਸੀ ਆਲਮਵਾਲਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਜਗਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਐੱਚ.ਡਬਲਿਊ.ਸੀ ਪੱਕੀ ਟਿੱਬੀ ਦੇ ਸਟਾਫ਼ ਵੱਲੋਂ ਪਿੰਡ ਵਾਸੀਆਂ ਅਤੇ ਸੰਤ ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੱਟਿਆਂਵਾਲੀ ਵਿਖੇ ਪ੍ਰਿੰਸੀਪਲ ਮੈਡਮ ਰਾਜਵੀਰ ਕੌਰ ਦੇ ਸਹਿਯੋਗ ਸਦਕਾ "ਅੱਖਾਂ ਦਾਨ ਪੰਦਰਵਾੜੇ" ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੌਰਾਨ ਸੀ.ਐੱਚ.ਓ ਸੁਨੀਤਾ ਨੇ ਦੱਸਿਆ ਗਿਆ ਕਿ ਦੇਸ਼ ਭਰ ਵਿੱਚ ਅੰਨ੍ਹੇਪਣ ਦਾ ਸ਼ਿਕਾਰ ਲੋਕਾਂ ਅਤੇ ਬੱਚਿਆਂ ਦੀ ਜ਼ਿੰਦਗੀ ਰੁਸ਼ਨਾਉਣ ਲਈ ਨੇਤਰ ਦਾਨ ਇੱਕ ਮਹਾਦਾਨ ਹੈ ਜੋ ਕਿ ਮਨੁੱਖ ਦੀ ਮੌਤ ਹੋਣ ਤੋਂ 6 ਘੰਟੇ ਤੱਕ ਕੱਢ ਕੇ ਕਿਸੇ ਹੋਰ ਲੋੜਵੰਦ ਵਿਅਕਤੀ ਨੂੰ ਦਿੱਤੀਆਂ ਜਾ ਸਕਦੀਆਂ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਸੇ ਵੀ ਉਮਰ ਚਾਹੇ ਐਨਕਾਂ ਲੱਗੀਆਂ ਹੋਣ, ਅੱਖਾਂ ਦੇ ਆਪ੍ਰੇਸ਼ਨ ਹੋਏ ਹੋਣ ਅਤੇ ਅੱਖਾਂ ਵਿੱਚ ਲੈਨਜ਼ ਪਏ ਹੋਣ ਅੱਖਾਂ ਦਾਨ ਹੋ ਸਕਦੀਆਂ ਹਨ । ਅੱਖਾਂ ਦਾਨ ਲਈ ਆਪਣੇ ਨੇੜੇ ਤੋਂ ਨੇੜੇ ਆਈ.ਬੈਂਕ ਨਾਲ ਰਾਬਤਾ ਕਾਇਮ ਕੀਤਾ ਜਾਵੇ। ਮੌਤ ਉਪਰੰਤ ਅੱਖਾਂ ਦਾਨ ਲਈ ਬੈਂਕ ਦੀ ਟੀਮ ਅੱਖਾਂ ਦਾਨ ਕਰਨ ਵਾਲੇ ਵਿਅਕਤੀ ਦੇ ਘਰ ਜਾਂਦੀ ਹੈ ਅਤੇ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10-15 ਮਿੰਟ ਵਿੱਚ ਹੀ ਮੁਕੰਮਲ ਕਰ ਲਈ ਜਾਂਦੀ ਹੈ। ਇਸ ਮੌਕੇ ਪਰਮਜੀਤ ਕੌਰ ANM ਅਤੇ ਗੁਰਪ੍ਰੀਤ ਸਿੰਘ MPHW ਹਾਜ਼ਿਰ ਹੋਏ। Author: Malout Live