District NewsMalout News
ਓਵਰਏਜ਼ ਬੇਰੁਜ਼ਗਾਰ ਯੂਨੀਅਨ ਦੇ ਸੂਬਾ ਪ੍ਰਧਾਨ ਨੇ ਨਵੇਂ ਬਣੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਬੇਰੁਜ਼ਗਾਰਾਂ ਦੀਆਂ ਮੰਗਾਂ ਦਾ ਹੱਲ ਕਰਵਾਉਣ ਦੀ ਕੀਤੀ ਬੇਨਤੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਓਵਰਏਜ਼ ਬੇਰੁਜ਼ਗਾਰ ਯੂਨੀਅਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਨੇ ਪੰਜਾਬ ਦੇ ਨਵੇਂ ਬਣੇ ਖੇਤੀਬਾੜੀ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੂੰ ਮਿਲ ਕੇ ਵਧਾਈ ਦਿੱਤੀ। ਇਸ ਦੌਰਾਨ ਉਹਨਾਂ ਨੂੰ ਬੇਨਤੀ ਕੀਤੀ ਕਿ ਉਮਰ ਹੱਦ ਵਾਲੇ ਮਸਲਾ ਤੇ ਮੁੱਖ ਮੰਤਰੀ ਨੂੰ
ਸਿਫ਼ਾਰਸ਼ ਕਰਨ ਅਤੇ ਜਦੋਂ ਉਮਰ ਹੱਦ ਵਾਲਾ ਮਸਲਾ ਕੈਬਨਿਟ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇ ਤਾਂ ਸਾਥ ਦਿੱਤਾ ਜਾਵੇ । ਮੰਤਰੀ ਸਾਹਿਬ ਨੇ ਉੱਮਰ ਹੱਦ ਵਾਲੀ ਮੰਗ ਤੇ ਕੈਬਨਿਟ ਮੀਟਿੰਗ ਵਿੱਚ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਰਣਬੀਰ ਸਿੰਘ ਨਿਦਾਮਪੁਰ ਅਤੇ ਲਲਿਤਾ ਪਟਿਆਲਾ ਹਾਜ਼ਿਰ ਸਨ।
Author: Malout Live