District NewsMalout News

ਡੀ.ਏ.ਵੀ.ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ

ਮਲੋਟ: ਡੀ.ਏ.ਵੀ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੈੱਡ ਰਿਬਨ ਕਲੱਬ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਹ ਮੁਕਾਬਲੇ ਗੁਰੂ ਨਾਨਕ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ 7 ਫਰਵਰੀ ਨੂੰ ਕਰਵਾਏ ਗਏ। ਜਿਸ ਵਿੱਚ ਡੀ.ਏ.ਵੀ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਹਨਾਂ ਮੁਕਾਬਲਿਆਂ ਵਿੱਚੋਂ ਸਲੋਗਨ ਰਾਈਟਿੰਗ ਵਿੱਚ ਹਿਮਾਨੀ ਨੇ ਪਹਿਲਾ ਸਥਾਨ ਅਤੇ ਦੀਪਾਂਸ਼ੂ ਨੇ ਦੂਜਾ ਸਥਾਨ, ਪੋਸਟਰ ਮੇਕਿੰਗ ਵਿੱਚ ਭਾਵਨਾ ਨੇ ਦੂਜਾ ਸਥਾਨ ਅਤੇ ਕਰਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।

ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਇਕਬਾਲ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਇਹੋ ਜਿਹੇ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Author: Malout Live

Back to top button