ਪਿੰਡ ਸ਼ੇਖੂ ਦੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਨੇ 'ਸਾਇੰਸ ਮੇਲੇ' ਦੌਰਾਨ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮਲੋਟ: ਮਲੋਟ ਦੇ ਨੇੜਲੇ ਪਿੰਡ ਸ਼ੇਖੂ ਦੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਲੋਟ ਵਿਖੇ ਹੋਏ ਬਲਾਕ ਪੱਧਰੀ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ 'ਸਾਇੰਸ ਮੇਲੇ' ਦੌਰਾਨ ਵਧੀਆ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਹਾਸਿਲ ਕੀਤਾ। ਇਸ ਦੌਰਾਨ ਸਕੂਲ ਦੇ ਸਾਇੰਸ ਅਧਿਆਪਕਾ ਸ਼੍ਰੀਮਤੀ ਸੋਨਿਕਾ ਰਾਣੀ ਦੀ ਅਗਵਾਈ ਹੇਠ ਅੱਠਵੀਂ ਜਮਾਤ ਦੇ ਵਿਦਿਆਰਥੀ ਕੀਮਤ ਰਾਓ ਅਤੇ ਵਿਸ਼ਾਲ ਕੁਮਾਰ ਵੱਲੋਂ 'ਇੰਨੋਵੇਟਿਵ ਸੂਰਜੀ ਕੁੱਕਰ' ਤਿਆਰ ਕੀਤਾ ਗਿਆ। ਜਿਸ ਨੂੰ ਦੇਖਣ ਲਈ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਅਧਿਆਪਕ ਅਤੇ                            

ਜੱਜ ਸਹਿਬਾਨ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੇਲੇ ਵਿੱਚ ਜੱਜ ਸਾਹਿਬਾਨ ਵੱਲੋਂ 'ਇੰਨੋਵੇਟਿਵ ਸੂਰਜੀ ਕੁੱਕਰ' ਨੂੰ ਪਸੰਦ ਕੀਤਾ ਗਿਆ ਅਤੇ ਉਹਨਾਂ ਵੱਲੋਂ ਇਸ ਨੂੰ ਆਉਣ ਵਾਲੇ ਸਮੇਂ ਦੀ ਜ਼ਰੂਰਤ ਦੱਸਿਆ। ਸਕੂਲ ਦੀ ਸਾਇੰਸ ਅਧਿਆਪਕਾ ਸ਼੍ਰੀਮਤੀ ਸੁਨੀਤਾ ਰਾਣੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਵਾ ਕੇ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਮੌਕੇ ਸਕੂਲ ਦੇ ਮੁੱਖ ਅਧਿਆਪਕ ਸ਼੍ਰੀ ਦਵਿੰਦਰ ਕੁਮਾਰ ਵੱਲੋਂ ਵਿਸ਼ੇਸ਼ ਤੌਰ 'ਤੇ ਸਕੂਲ ਪਹੁੰਚਣ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਸਕੂਲ ਵਿਦਿਆਰਥੀ ਅਤੇ ਅਧਿਆਪਕ ਹਾਜ਼ਿਰ ਸਨ। Author: Malout Live