TATA ਕੰਪਨੀ ਵੱਲੋਂ ਕਰਵਾਏ ਗਏ ਲੇਖ ਮੁਕਾਬਲੇ ਵਿੱਚ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮਲੋਟ : TATA ਕੰਪਨੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸਫ਼ਾਈ ਸੰਬੰਧੀ ਕਰਵਾਏ ਗਏ ਲੇਖ ਮੁਕਾਬਲੇ ਵਿੱਚ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਮਿਡਲ ਵਿੰਗ ਦੇ ਵਿਦਿਆਰਥੀ ਸੁਖਮਨ ਕੌਰ, ਜੈਸਮੀਨ ਕੌਰ, ਜਸਲੀਨ ਕੌਰ ਅਤੇ ਸੀ.ਸੈ ਵਿੰਗ ਦੇ ਵਿਦਿਆਰਥੀ ਅੰਸ਼ ਬੱਬਰ, ਮਾਨਬੀਰ ਅਤੇ ਅਨੁਰੀਤ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ।  

ਇਸ ਮੌਕੇ ਸੰਸਥਾ ਦੇ ਵਾਇਸ ਪ੍ਰਿੰਸੀਪਲ ਮੈਡਮ ਸੋਨੀਆ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਅਤੇ ਬਚਾਓ ਲਈ ਸ਼ਲਾਘਾਯੋਗ ਕਦਮ ਚੁੱਕਣ ਦਾ ਸੁਨੇਹਾ ਦਿੱਤਾ ਅਤੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ। Author: Malout Live