District NewsIndia NewsMalout NewsPunjab

ਸੁਪਰੀਮ ਕੋਰਟ ਨੇ ਨੋਟਬੰਦੀ ‘ਤੇ ਕੇਂਦਰ ਸਰਕਾਰ ਨੂੰ ਦਿੱਤੀ ਕਲੀਨ ਚਿੱਟ, ਕਿਹਾ- ‘ਸਰਕਾਰ ਦਾ ਫ਼ੈਸਲਾ ਸਹੀ’

ਮਲੋਟ: ਨੋਟਬੰਦੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਨੇ ਸਹੀ ਠਹਿਰਾਇਆ ਹੈ। ਸੁਪਰੀਮ ਕੋਰਟ ਵਿੱਚ 5 ਜੱਜਾਂ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਬੈਂਚ ਨੇ ਕਿਹਾ ਕਿ ਨੋਟਬੰਦੀ ਕਰਨ ਦੀ ਪ੍ਰਕਿਰਿਆ ਵਿੱਚ ਕੋਈ ਗੜਬੜੀ ਨਹੀਂ ਹੋਈ ਹੈ। ਬੈਂਚ ਨੇ ਇਹ ਵੀ ਕਿਹਾ ਕਿ ਵਿੱਤੀ ਫ਼ੈਸਲੇ ਨੂੰ ਪਲਟਾ ਨਹੀਂ ਜਾ ਸਕਦਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2016 ਵਿੱਚ 1000 ਤੇ 500 ਦੇ ਨੋਟ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ।

ਸਰਕਾਰ ਦੇ ਇਸ ਫ਼ੈਸਲੇ ਦੇ ਖ਼ਿਲਾਫ਼ 58 ਪਟੀਸ਼ਨਾਂ ਦਾਖਿਲ ਕੀਤੀਆਂ ਗਈਆਂ ਸਨ। ਨੋਟਬੰਦੀ ਖ਼ਿਲਾਫ਼ 3 ਦਰਜਨ ਤੋਂ ਵੱਧ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਕੋਰਟ ਨੇ ਕਿਹਾ ਕਿ ਇਸਦੀ ਪ੍ਰਕਿਰਿਆ ਵਿੱਚ ਕੁਝ ਵੀ ਗਲਤ ਨਹੀਂ ਪਾਇਆ ਗਿਆ ਨਹੀ। ਸੁਪਰੀਮ ਕੋਰਟ ਨੇ ਕਿਹਾ ਕਿ RBI ਦੇ ਕੋਲ ਨੋਟਬੰਦੀ ਕਰਨ ਦੀ ਕੋਈ ਸ਼ਕਤੀ ਨਹੀਂ ਹੈ ਤੇ ਕੇਂਦਰ ਅਤੇ RBI ਦੇ ਵਿਚਾਲੇ ਸਲਾਹ ਮਸ਼ਵਰੇ ਤੋਂ ਬਾਅਦ ਹੀ ਇਹ ਫ਼ੈਸਲਾ ਲਿਆ ਗਿਆ।

Author: Malout Live

Back to top button