ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇ ਅਧਿਆਪਕਾਂ ਨੇ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੂੰ ਕੀਤਾ ਸਨਮਾਨਿਤ
ਮਲੋਟ: ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕਾਂ ਨੇ ਜੱਥੇਬੰਦੀ ਦੇ ਸੂਬਾਈ ਸਕੱਤਰ ਸੁਨੀਲ ਕੁਮਾਰ, ਸੂਬਾਈ ਸੀਨੀਅਰ ਆਗੂ ਜਗਮੀਤ ਸਿੰਘ, ਬਲਾਕ ਪ੍ਰਧਾਨ ਮਲੋਟ ਸਿੰਪਲ ਕਸ਼ਅਪ, ਰਚਨਾ, ਸਤਨਰਾਇਣ, ਸੁਖਮੰਦਰ ਸਿੰਘ ਦੀ ਅਗਵਾਈ ਹੇਠ ਕੈਬਿਨੇਟ ਮੰਤਰੀ ਪੰਜਾਬ ਡਾਕਟਰ ਬਲਜੀਤ ਕੌਰ ਨਾਲ ਉਹਨਾਂ ਦੀ ਰਿਹਾਇਸ਼ ਤੇ ਵਿਸ਼ੇਸ਼ ਮੀਟਿੰਗ ਕੀਤੀ, ਸੇਵਾਵਾਂ ਰੈਗੂਲਰ ਕਰਨ ਅਤੇ ਤਨਖਾਹ ਵਾਧਾ ਕਰਨ ਲਈ ਉਹਨਾਂ ਨੂੰ ਸਿਰੋਪਾ ਪਾ ਕੇ ਅਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਆਗੂਆਂ ਨੇ ਮੀਟਿੰਗ ਦੌਰਾਨ, ਰਹਿੰਦੇ ਸਾਥੀਆਂ ਨੂੰ ਜਲਦ ਰੈਗੂਲਰ ਕਰਨ ਦੀ ਮੰਗ ਕਰਦਿਆਂ ਮੰਗ ਪੱਤਰ ਵੀ ਸੌਂਪਿਆ।
ਜੱਥੇਬੰਦੀ ਵੱਲੋਂ ਸਮਾਜ ਸੇਵੀ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਜਿਲ੍ਹਾ ਪ੍ਰਧਾਨ ਜਸ਼ਨ ਬਰਾੜ ਲੱਖੇਵਾਲੀ, ਪੀ.ਏ ਅਰਸ਼ ਸਿੱਧੂ, ਬਲਾਕ ਪ੍ਰਧਾਨ ਗਗਨਦੀਪ ਸਿੰਘ ਔਲਖ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਕੈਬਿਨੇਟ ਮੰਤਰੀ ਨੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੇ ਸੁਨਿਹਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਅਤੇ ਆਸ਼ੀਰਵਾਦ ਦਿੱਤਾ। ਜੱਥੇਬੰਦੀ ਦੇ ਸੂਬਾਈ ਸਕੱਤਰ ਸੁਨੀਲ ਕੁਮਾਰ, ਜਗਮੀਤ ਸਿੰਘ, ਸਿੰਪਲ ਕਸ਼ਅਪ ਨੇ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਜਿੰਦਰ ਸਿੰਘ, ਬਲਵੀਰ ਰਾਮ, ਪਵਨਪ੍ਰੀਤ ਕੌਰ, ਕਿਰਨਪਾਲ ਕੌਰ, ਡਾ. ਕੁਲਦੀਪ, ਸ਼ੈਲੀ ਜੁਨੇਜਾ, ਵਿਜੈ ਕੁਮਾਰ, ਹਰਪ੍ਰੀਤ ਰਾਮ, ਸੁਮਨ ਖੁਰਾਨਾ, ਚੰਦਰਕਾਂਤਾ, ਸੁਖਮੰਦਰ ਸਿੰਘ, ਰਚਨਾ ਰਾਣੀ, ਸੋਨਿਕਾ, ਤਨੂਜਾ, ਅਜੈ ਕੁਮਾਰ, ਰਵਿੰਦਰ ਕੁਮਾਰ ਆਦਿ ਹਾਜ਼ਿਰ ਸਨ। Author: Malout Live