ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸੰਬੰਧੀ ਕਰ ਰਹੀਆਂ ਹਨ ਉਪਰਾਲੇ- ਡਾ. ਰੰਜੂ ਸਿੰਗਲਾ ਸਿਵਲ ਸਿਵਲ ਸਰਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੰਜੂ ਸਿੰਗਲਾ ਸਿਵਲ ਸਰਜਨ ਅਤੇ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿੱਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਗੋਨੇਆਣਾ ਰੋਡ ਪਿੰਡ ਵੱਲ ਦਾ ਸਾਰਾ ਏਰੀਏ ਵਿੱਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਖੜੇ ਪਾਣੀ ਵਿੱਚ ਬੀ.ਟੀ.ਆਈ ਅਤੇ ਟੈਮੀਫਾਸ ਨਾਮ ਦੀ ਸਪਰੇ ਕੀਤੀ ਗਈ। ਟੀਮਾਂ ਵੱਲੋਂ ਘਰ-ਘਰ ਜਾ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਂਫਲਿਟ ਵੰਡੇ ਗਏ ਅਤੇ ਲੋਕਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾਂ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਲਾਲ ਚੰਦ ਹੈਲਥ ਇੰਸਪੈਕਟਰ ਨੇ

ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦੀ ਬਿਮਾਰੀ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਇਸ ਸਮੇਂ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸੰਬੰਧੀ ਕੋਈ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜ਼ਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਜਗਮੀਤ ਸਿੰਘ ਸਿਹਤ ਵਰਕਰ ਅਤੇ ਬ੍ਰੀਡਿੰਗ ਚੈਕਰ ਹਾਜ਼ਿਰ ਸਨ। Author: Malout Live