ਬੱਚਿਆਂ ਅਤੇ ਨੌਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ- ਡਾ. ਬਲਜੀਤ ਕੌਰ

ਮਲੋਟ: “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਮਲੋਟ ਦੇ ਪੰਜਾਬ ਪੈਲੇਸ ਵਿਖੇ ਸਮਾਗਮ ਦਾ ਅਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਜਿਸ ਤਹਿਤ ਇਹ ਜਿਲ੍ਹਾ ਪੱਧਰੀ ਸਮਾਗਮ ਦਾ ਅਯੋਜਨ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ ਪੰਜਾਬ ਭਰ ਵਿੱਚ ਜਿਲ੍ਹਾ ਪੱਧਰ ‘ਤੇ ਸਿਹਤ ਕੈਂਪ ਲਗਾਏ ਜਾ ਰਹੇ ਹਨ ਇਨ੍ਹਾਂ ਕੈਂਪਾਂ ਦੌਰਾਨ ਬਜ਼ੁਰਗਾਂ ਦੀਆਂ ਬੁਢਾਪੇ ਨਾਲ ਸੰਬੰਧਿਤ ਬਿਮਾਰੀਆਂ ਦੀ ਜਾਂਚ, ਈ.ਐੱਨ.ਟੀ ਯਾਨੀ ਕੰਨ, ਨੱਕ ਤੇ ਗਲਾ ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਸਰਜਰੀ ਦੀਆਂ ਮੁਫ਼ਤ ਸੇਵਾਵਾਂ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਬਜ਼ੁਰਗਾਂ ਦੇ ਸੀਨੀਅਰ ਸਿਟੀਜ਼ਨ ਕਾਰਡ ਬਨਾਉਣ ਤੋਂ ਇਲਾਵਾ ਉਹਨਾਂ ਨੂੰ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਂਦੇ ਹਨ। ਕੈਬਨਿਟ ਮੰਤਰੀ  ਨੇ ਕਿਹਾ ਕਿ ਇਹ ਉਪਰਾਲਾ ਬਜ਼ੁਰਗਾਂ ਨੂੰ ਹਰ ਸਹੂਲਤ ਦੇਣ ਲਈ ਕੀਤਾ ਗਿਆ ਹੈ ਜੋ ਆਪਣੀ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਵਧੀਆ ਜੀਵਨ ਬਤੀਤ ਕਰ ਸਕਣ, ਬੱਚਿਆਂ ਅਤੇ ਨੌਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ ਅਤੇ ਨਾਲ ਹੀ ਉਹਨਾਂ ਕਿਹਾ ਕਿ ਓਹ ਖੁਦ ਪੇਸ਼ੇ ਤੋਂ ਅੱਖਾ ਦੇ ਡਾਕਟਰ ਰਹੇ ਹਨ, ਇਸ ਲਈ ਸਮਾਂ ਮਿਲਣ ਤੇ ਉਹਨਾਂ ਵੱਲੋਂ ਅੱਖਾਂ ਦਾ ਖਾਸ ਚੈੱਕਅਪ ਕੀਤਾ ਜਾਂਦਾ ਹੈ। ਇਸ ਸਮਾਗਮ ਵਿੱਚ ਜਿਲ੍ਹਾ ਵਾਸੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਸਹੂਲਤਾਂ ਲੈਣ ਲਈ ਪਹੁੰਚੇ ਬਜ਼ੁਰਗ ਵਿਅਕਤੀਆਂ ਨੇ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ, ਜਿਸ ਨਾਲ ਸਮਾਜ ਨੂੰ ਨਵੀਂ ਸੇਧ ਮਿਲ ਰਹੀ ਹੈ ਅਤੇ ਅਜਿਹੇ ਕੈਂਪ ਭਵਿੱਖ ਵਿੱਚ ਵੀ ਲੱਗਦੇ ਰਹਿਣੇ ਚਾਹੀਦੇ ਹਨ। ਇਸ ਸਮਾਗਮ ਵਿੱਚ ਸ. ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ “ਸਾਡੇ ਬਜੁਰਗ ਸਾਡਾ ਮਾਣ ਮੁਹਿੰਮ” ਦੀ ਸ਼ਲਾਘਾ ਕਰਦਿਆਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾਂਦੇ ਲੋਕ ਪੱਖੀ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਪ੍ਰੋਫੈਸਰ ਸਾਧੂ ਸਿੰਘ ਸਾਬਕਾ ਐੱਮ.ਪੀ ਫਰੀਦਕੋਟ, ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ ਮਲੋਟ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ, ਸ਼੍ਰ. ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਪੰਕਜ ਮੋਰਿਆ ਡੀ.ਐੱਸ.ਐੱਸ.ਓ, ਰਣਜੀਤ ਕੌਰ ਸੀ.ਡੀ.ਪੀ.ਓ, ਰਜਵੰਤ ਕੌਰ ਸੀ.ਡੀ.ਪੀ.ਓ, ਸ਼੍ਰੀ ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ, ਕੁਲਵਿੰਦਰ ਬਰਾੜ ਬਲਾਕ ਪ੍ਰਧਾਨ, ਸਿਮਰਜੀਤ ਸਿੰਘ ਬਲਾਕ ਪ੍ਰਧਾਨ, ਲਵਲੀ ਸੰਧੂ, ਰਮੇਸ਼ ਅਰਨੀਵਾਲਾ, ਗਗਨਦੀਪ ਔਲਖ ਸ਼ਹਿਰੀ ਪ੍ਰਧਾਨ, ਲਾਲੀ ਗਗਨੇਜਾ, ਸੁਖਪਾਲ ਸਿੰਘ, ਟਰੱਕ ਯੂਨੀਅਨ ਪ੍ਰਧਾਨ ਮਲੋਟ, ਜਸਮੀਤ ਬਰਾੜ ਅਤੇ ਜ਼ੋਨੀ ਗਰਗ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ। Author: Malout Live