ਸੰਯੁਕਤ ਕਿਸਾਨ ਮੋਰਚਾ ਵੱਲੋਂ 30 ਸਤੰਬਰ ਨੂੰ ਪੰਜਾਬ 'ਚ ਚੱਕਾ ਜਾਮ ਕਰਨ ਦਾ ਐਲਾਨ
ਮਲੋਟ: ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਕਿਸਾਨ ਜੱਥੇਬੰਦੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਲੁਧਿਆਣਾ ਵਿਖੇ ਹੋਈ। ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਿਆਨਕ ਬਿਮਾਰੀ ਕਾਰਨ ਇੱਕ ਲੱਖ ਏਕੜ ਝੋਨੇ ਦੀ ਫ਼ਸਲ ਖਰਾਬ ਹੋ ਚੁੱਕੀ ਹੈ, ਜਿਸ ਦਾ ਸਰਕਾਰ ਕੋਈ ਪ੍ਰਬੰਧ ਨਹੀਂ ਕਰ ਸਕੀ। ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। ਯੂਨਾਈਟਿਡ ਕਿਸਾਨ ਮੋਰਚਾ ਨੇ ਬਿਮਾਰੀ ਕਾਰਨ ਖਰਾਬ ਹੋਈ ਝੋਨੇ ਦੀ ਫਸਲ ਦੀ ਤੁਰੰਤ ਗਿਰਦਾਵਰੀ ਅਤੇ ਲੰਪੀ ਸਕਿੱਨ ਕਾਰਨ ਹੋਏ ਨੁਕਸਾਨ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ 30 ਸਤੰਬਰ ਨੂੰ ਪੰਜਾਬ ‘ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। Author: Malout Live