ਹਰ ਬੁੱਧਵਾਰ ਲਗਾਏ ਜਾਂਦੇ ਟੀਕਾਕਰਨ ਕੈਂਪ ਦਾ ਜਿਲ੍ਹਾ ਟੀਕਾਕਰਨ ਅਫ਼ਸਰ ਨੇ ਲਿਆ ਜਾਇਜਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ’ਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧ ’ਚ ਡਿਪਟੀ ਮੈਡੀਕਲ ਕਮਿਸ਼ਨਰ ਕਮ ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ’ਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਜਿਸ ਵਿੱਚ ਮਾਂ ਦੀ ਗਰਭ ਦੌਰਾਨ ਦੇਖ-ਭਾਲ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਜਨੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫ਼ਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜਿਲ੍ਹੇ ’ਚ ਪਿੰਡਾਂ ਅਤੇ ਸ਼ਹਿਰਾਂ ’ਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਰਕਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ 12 ਮਾਰੂ ਬਿਮਾਰੀਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦੇ ਰੱਖ-ਰਖਾਵ ਦੀ ਆਨਲਾਈਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵੱਤਾ ਬਰਕਰਾਰ ਰੱਖੀ ਜਾ ਸਕੇ। Author : Malout Live