ਪੰਜਾਬ 'ਚ 24 ਜੂਨ ਤੋਂ ਬਦਲੇਗਾ ਮੌਸਮ ! ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ
ਮਲੋਟ (ਪੰਜਾਬ): ਪੰਜਾਬ ਵਿੱਚ ਪਿਛਲੇ 3-4 ਦਿਨ ਤੋੰ ਮੌਸਮ ਗਰਮ ਤੇ ਹੁੰਮਸ ਭਰਿਆ ਬਣਿਆ ਹੋਇਆ ਹੈ। ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਰਿਹਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 23 ਜੂਨ ਤੱਕ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਵਿਗਿਆਨੀ
ਡਾ. ਏ.ਕੇ.ਸਿੰਘ ਅਨੁਸਾਰ ਮੌਸਮ ਦੇ ਪੈਟਰਨ ਕਾਰਨ ਪੰਜਾਬ ਵਿੱਚ 24 ਜੂਨ ਤੋਂ ਮੌਸਮ ਬਦਲ ਜਾਵੇਗਾ। 25 ਜੂਨ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਧੂੜ ਭਰੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। Author: Malout Live