District NewsMalout News
ਰੋਲ ਪਲੇਅ ਮੁਕਾਬਲੇ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਮਲੋਟ:- ਰਾਸ਼ਟਰੀ ਜਨਸੰਖਿਆ ਪ੍ਰੋਜੈਕਟ ਦੇ ਤਹਿਤ ਪ੍ਰਿੰਸੀਪਲ ਸ਼੍ਰੀ ਸੰਤ ਰਾਮ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਤੇ ਰੋਲ ਪਲੇਅ ਮੁਕਾਬਲੇ ਵਿੱਚ ਭਾਗ ਲਿਆ। ਜਿੱਥੇ ਵਿਦਿਆਰਥੀਆਂ ਦੀ ਪੇਸ਼ਕਾਰੀ ਵਧੀਆ ਰਹੀ ਅਤੇ ਉਨ੍ਹਾਂ ਨੇ
ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਅੱਜ ਸਵੇਰ ਦੀ ਸਭਾ ਵਿੱਚ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਟੀਮ ਇੰਚਾਰਜ ਸ਼੍ਰੀਮਤੀ ਗੀਤਾ ਰਾਣੀ ਨੂੰ ਵਧਾਈ ਦਿੱਤੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੀ ਵਿਕਰਮਜੀਤ ਮੈਥ ਮਾਸਟਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸ.ਸ.ਮਿਸਟ੍ਰੈਸ ਦਾ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ।