District NewsMalout News
ਪੰਜਾਬ ‘ਚ ਅਗਲੇ 2 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
ਮਲੋਟ (ਪੰਜਾਬ): ਪਹਿਲਾਂ ਹੀ ਮੌਸਮ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਇੱਕ ਵਾਰ ਫਿਰ ਵੱਧਣ ਵਾਲੀਆਂ ਹਨ। ਮੌਸਮ ਵਿਭਾਗ ਦੇ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਪੰਜਾਬ ਸਮੇਤ ਕਈ ਸੂਬਿਆਂ ‘ਚ ਮੌਸਮ ਇੱਕ ਵਾਰ ਫਿਰ ਕਰਵਟ ਲਵੇਗਾ।ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ 30 ਅਤੇ 31 ਮਾਰਚ ਨੂੰ ਫਿਰ ਤੋਂ ਬਾਰਿਸ਼ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ।
Author: Malout Live