ਸ਼੍ਰੀ ਮੁਕਤਸਰ ਸਾਹਿਬ ਵਿੱਚ ਵੱਡੇ ਹੜ੍ਹ ਦੀ ਸੰਭਾਵਨਾ ਨਹੀਂ ਲੋਕ ਕਿਸੇ ਘਬਰਾਹਟ ਵਿੱਚ ਨਾ ਆਉਣ- ਡਿਪਟੀ ਕਮਿਸ਼ਨਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰੂਹੀ ਦੁੱਗ ਆਈ.ਏ.ਐੱਸ ਨੇ ਅੱਜ ਜਿਲ੍ਹੇ ਦੀਆਂ ਵੱਖ-ਵੱਖ ਡ੍ਰੇਨਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਨੇ ਵੜਿੰਗ ਲਿੰਕ ਡ੍ਰੇਨ, ਸਰਾਏਨਾਗਾ ਲਿੰਕ ਡ੍ਰੇਨ, ਸਰਾਏਨਾਗਾ ਡ੍ਰੇਨ, ਕੋਟਕਪੂਰਾ ਲਿੰਕ ਡੇ੍ਨ ਦਾ ਦੌਰਾ ਕੀਤਾ ਅਤੇ ਇੱਥੇ ਸਫਾਈ ਦੇ ਕੰਮ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕਿਸੇ ਵੱਡੇ ਹੜ੍ਹ ਦੀ ਸੰਭਾਵਨਾ ਨਹੀਂ ਹੈ ਅਤੇ ਲੋਕ ਕਿਸੇ ਘਬਰਾਹਟ ਵਿਚ ਨਾ ਆਉਣ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸਕ ਰਹਿਣ ਦੀ ਸੰਭਾਵਨਾ ਹੈ।

ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਸੇਮ ਨਾਲਿਆਂ ਦੀਆਂ ਸਫਾਈ ਬਕਾਇਆ ਹੈ ਉਹ ਕੰਮ ਤੁਰੰਤ ਪੂਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੰਦਭਾਨ ਡ੍ਰੇਨ ਵਿੱਚ ਸ਼੍ਰੀ ਮੁਕਤਸਰ ਸਾਹਿਰ ਬਠਿੰਡਾ ਰੋਡ ਨੇੜੇ ਕੇਲੀ ਫਸੀ ਸੀ ਜਿਸਨੂੰ ਨਾਲੋਂ-ਨਾਲ ਕੱਢਣ ਲਈ ਟੀਮ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਵਿਭਾਗ ਦੀਆਂ ਸਾਰੀਆਂ ਟੀਮਾਂ ਨੂੰ 24 ਘੰਟੇ ਚੌਕਸੀ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਕਿਤੇ ਵੀ ਨਹਿਰ ਵਿੱਚ ਪਾਣੀ ਆ ਰਿਹਾ ਹੋਵੇ ਤਾਂ ਮੋਘੇ ਬੰਦ ਨਾ ਕੀਤੇ ਜਾਣ। Author: Malout Live