District NewsMalout News

ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ 4,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਮਲੋਟ (ਗਿੱਦੜਬਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਭਲਾਈਆਣਾ,ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸ ਸਿੰਘ ਨੂੰ ਪਿੰਡ ਭਲਾਈਆਣਾ, ਤਹਿਸੀਲ ਗਿੱਦੜਬਾਹਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਨਕਸ਼ਾ ਦੇਣ ਬਦਲੇ 4,000 ਰੁਪਏ ਦੀ ਮੰਗ ਕਰ ਰਿਹਾ ਹੈ। ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ।

Author: Malout Live

Leave a Reply

Your email address will not be published. Required fields are marked *

Back to top button