ਇਸ ਵਾਰ ਪੁੱਡਾ ਕਲੋਨੀ ਮਲੋਟ ਵਿਖੇ ਮਨਾਇਆ ਜਾਵੇਗਾ 'ਦੁਸਹਿਰਾ ਉਤਸਵ'

ਮਲੋਟ: ਮਲੋਟ ਵਿਖੇ ਯੂਥ ਵੈੱਲਫੇਅਰ ਕਲੱਬ (ਰਜਿ:) ਮਲੋਟ ਵੱਲੋਂ 'ਦੁਸਹਿਰਾ ਉਤਸਵ-22' ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਕਲੱਬ ਦੇ ਅਹੁਦੇਦਾਰ ਸਤਪਾਲ ਮੋਹਲਾ ਨੇ ਦੱਸਿਆ ਕਿ ਇਸ ਵਾਰ ਦੁਸਹਿਰਾ ਉਤਸਵ-22, 5 ਅਕਤੂਬਰ 2022 ਦਿਨ ਬੁੱਧਵਾਰ ਨੂੰ ਦੁਪਹਿਰ 3:00 ਵਜੇ ਦੇ ਕਰੀਬ ਪੁੱਡਾ ਕਲੋਨੀ ਮਲੋਟ ਵਿਖੇ ਮਨਾਇਆ ਜਾਵੇਗਾ।      

ਉਹਨਾਂ ਅੱਗੇ ਦੱਸਿਆ ਕਿ ਇਸ ਉਤਸਵ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਵਿਧਾਇਕ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਹਾਜ਼ਿਰ ਹੋਣਗੇ, ਜੋ ਕਿ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਨੂੰ ਅਗਨੀ ਦੇਣਗੇ। ਇਸ ਮੌਕੇ ਯੂਥ ਵੈੱਲਫੇਅਰ ਕਲੱਬ (ਰਜਿ:) ਮਲੋਟ ਦੇ ਮੈਂਬਰਾਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਇਸ ਉਤਸਵ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। Author: Malout Live