ਇਹ ਹਫਤਾ ਯੋਗਾ ਦਿਵਸ ਵਜੋਂ ਮਨਾਇਆ ਜਾਵੇਗਾ - ਪ੍ਰਿੰਸੀਪਲ ਸ੍ਰੀ ਵਿਜੈ ਗਰਗ
ਮਲੋਟ :- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਹਰ ਸਾਲ 21 ਜੂਨ ਨੂੰ ਯੋਗਾ ਦਿਵਸ ਮਨਾਇਆ ਜਾਦਾ ਹੈ, ਜਿਸ ਵਿੱਚ ਸਰੀਰਕ ਤੰਦਰੁਸਤੀ ਲਈ ਯੋਗ ਦੀ ਮਹੱਤਤਾ ਬਾਰੇ ਦੱਸਿਆ ਜਾਂਦਾ ਹੈ ਅਤੇ ਵਿਦਿਆਰਥੀਆਂ ਨੂੰ ਯੋਗ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਸਾਲ ਕਰੋਨਾ ਮਹਾਂਮਾਰੀ ਕਰਕੇ ਸੋਸ਼ਲ ਮੀਡੀਆ ਰਾਹੀਂ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ।
ਸ੍ਰੀ ਵਿਜੈ ਗਰਗ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀ ਯੋਗ ਅਗਵਾਈ ਹੇਠ ਇਹ ਹਫਤਾ 21 ਜੂਨ ਤੱਕ ਸੋਸ਼ਲ ਮੀਡੀਆ ਰਾਹੀਂ ਘਰ ਬੈਠੇ ਵਿਦਿਆਰਥੀਆਂ ਨਾਲ਼ ਯੋਗਾ ਦਿਵਸ ਮਨਾਇਆ ਜਾਵੇਗਾ, ਯੋਗ ਨਾਲ ਸਬੰਧਤ ਵੀਡੀਓ, ਫੋਟੋ, ਅਤੇ ਹੋਰ ਯੋਗ ਨਾਲ਼ ਸਬੰਧਤ ਸਮੱਗਰੀ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੇਜੀ ਜਾ ਰਹੀ ਹੈ। ਸ੍ਰੀ ਵਿਜੈ ਗਰਗ ਪ੍ਰਿੰਸੀਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ ਲੱਗਭਗ 1100 ਵਿਦਿਆਰਥੀਆਂ ਹਨ, ਸਾਰਿਆਂ ਲਈ ਇਸ ਯੋਗ ਦਿਵਸ ਵਿੱਚ ਸ਼ਾਮਲ ਹੋਣਾ ਜ਼ਰੂਰੀ ਹੈ, 21 ਜੂਨ ਤੱਕ ਯੋਗ ਨਾਲ਼ ਸਬੰਧਤ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਅਤੇ ਕਲਾਸ ਇੰਚਾਰਜਾਂ ਦੁਆਰਾ ਇਸ ਦਾ ਰਿਕਾਰਡ ਰੱਖਿਆ ਜਾਵੇਗਾ, ਇਸ ਯੋਗ ਦਿਵਸ ਵਿੱਚ ਕਲਾਸ ਇੰਚਾਰਜ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਹਿਸਾ ਲੈ ਰਿਹਾ ਹੈ।