ਨਵਾਂ ਪਾਸਪੋਰਟ ਅਪਲਾਈ ਕਰਨ ਵਾਲਿਆਂ ਨੂੰ ਕਰਨਾ ਪਵੇਗਾ ਅਗਲੇ ਸਾਲ ਤੱਕ ਇੰਤਜਾਰ

ਮਲੋਟ: ਵਿਦੇਸ਼ ਜਾਣ ਵਾਲਿਆਂ ਲਈ ਪਾਸਪੋਰਟ ਨੂੰ ਲੈ ਕੇ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਸਟੱਡੀ, ਟੂਰਿਸਟ ਵੀਜ਼ੇ ਵਾਸਤੇ ਪਾਸਪੋਰਟ ਅਪਲਾਈ ਕਰਨ ਵਾਲਿਆਂ ਨੂੰ ਅਗਲੇ ਸਾਲ ਤੱਕ ਉਡੀਕ ਕਰਨੀ ਪਵੇਗੀ। ਮਿਲੀ ਜਾਣਕਾਰੀ ਅਨੁਸਾਰ ਇਸ ਦਾ ਕਾਰਨ ਇਹ ਹੈ ਕਿ 8 ਫਰਵਰੀ ਤੱਕ ਸਾਰੀਆਂ ਬੁਕਿੰਗਾਂ ਹੋ ਚੁੱਕੀਆਂ ਹਨ ਅਤੇ ਹੁਣ ਲੋਕਾਂ ਨੂੰ ਪਾਸਪੋਰਟ ਬਣਾਉਣ ਲਈ ਅਗਲੇ ਸਾਲ 8 ਫਰਵਰੀ ਤੱਕ ਇੰਤਜ਼ਾਰ ਕਰਨਾ ਪਵੇਗਾ। ਜਾਣਕਾਰੀ ਅਨੁਸਾਰ ਇਸ ਤੋਂ ਬਿਨ੍ਹਾਂ ਤਤਕਾਲ ਕੋਟੇ ਵਿੱਚ ਵੀ ਪਾਸਪੋਰਟ ਬਣਾਉਣ ਲਈ

16 ਜਨਵਰੀ 2023 ਤੱਕ ਕੋਈ ਬੁਕਿੰਗ ਜਾਂ ਤਾਰੀਖ ਉਪਲੱਬਧ ਨਹੀਂ ਹੈ। ਇਸ ਕਾਰਨ ਹੁਣ ਉਹਨਾਂ ਲੋਕਾਂ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਹਨਾਂ ਨੇ ਪਾਸਪੋਰਟ ਨਹੀਂ ਬਣਾਇਆ ਹੈ ਅਤੇ ਉਹਨਾਂ ਨੇ ਪਹਿਲੀ ਵਾਰ ਸਟੱਡੀ ਵੀਜ਼ਾ ਜਾਂ ਵਿਦੇਸ਼ ਜਾਣ ਲਈ ਪਾਸਪੋਰਟ ਬਣਾਉਣਾ ਹੈ। ਲੋਕਾਂ ਨੂੰ ਆਮ ਤਰੀਕੇ ਨਾਲ ਪਾਸਪੋਰਟ ਬਣਵਾਉਣ ਲਈ 9 ਫਰਵਰੀ 2023 ਦੀ ਤਾਰੀਖ ਦਿੱਤੀ ਜਾ ਰਹੀ ਹੈ ਜਦਕਿ ਤਤਕਾਲ ਕੋਟੇ ਵਿੱਚ ਪਾਸਪੋਰਟ ਬਣਵਾਉਣ ਲਈ 16 ਜਨਵਰੀ 2023 ਦੀ ਤਾਰੀਖ ਦਿੱਤੀ ਜਾ ਰਹੀ ਹੈ। Author: Malout Live