District NewsMalout News

ਸਾਂਝ ਕੇਂਦਰ ਥਾਣਾ ਸਦਰ ਮਲੋਟ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਈਨਾ ਖੇੜਾ ਵਿਖੇ ‘ਚੈਰੀਟੇਬਲ ਪ੍ਰੋਗਰਾਮ ਤਹਿਤ’ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਕੀਤੀ ਤਕਸੀਮ

ਮਲੋਟ: ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਸਾਂਝ ਕੇਂਦਰ ਥਾਣਾ ਸਦਰ ਮਲੋਟ ਵੱਲੋਂ

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਈਨਾ ਖੇੜਾ ਵਿਖੇ “ਚੈਰੀਟੇਬਲ ਪ੍ਰੋਗਰਾਮ ਤਹਿਤ” ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਮੌਕੇ ਏ.ਐੱਸ.ਆਈ ਅਮਨਪ੍ਰੀਤ ਸਿੰਘ ਅਤੇ ਏ.ਐੱਸ.ਆਈ ਸੁਖਵਿੰਦਰ ਸਿੰਘ ਸਾਂਝ ਕੇਂਦਰ ਸਟਾਫ ਹਾਜ਼ਿਰ ਸੀ। ਇਸ ਮੌਕੇ ਸਕੂਲ ਦੇ ਹੈੱਡ ਟੀਚਰ ਪਰਮਿੰਦਰ ਕੌਰ ਅਤੇ ਸਮੂਹ ਸਟਾਫ ਵੱਲੋਂ ਸਾਂਝ ਕੇਂਦਰ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Author: Malout Live

Back to top button