District NewsMalout News

ਮਿਲਾਵਟੀ ਦੁੱਧ ਵਿਕਣ ਤੋਂ ਰੋਕਣ ਲਈ ਚਲਾਈ ਗਈ ਮੁਹਿੰਮ ਦੌਰਾਨ ਸਿਹਤ ਵਿਭਾਗ ਵੱਲੋਂ ਜਿਲ੍ਹੇ ਵਿੱਚ ਲੈ ਗਏ 38 ਦੁੱਧ ਦੇ ਸੈਂਪਲ: ਡਾ ਰੰਜੂ ਸਿੰਗਲਾ ਸਿਵਲ ਸਰਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਪਿਛਲੇ ਸਮੇਂ ਵਿੱਚ ਪਸ਼ੂਆਂ ਵਿੱਚ ਫੈਲੀ ਬਿਮਾਰੀ ਕਾਰਨ ਦੁੱਧ ਦੀ ਪੈਦਾਵਾਰ ਵਿਚ ਕਮੀ ਆਉਣ ਕਾਰਨ ਮਿਲਾਵਟੀ ਦੁੱਧ ਦਾ ਕਾਰੋਬਾਰ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸਾਰੇ ਜਿਲਿਆਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਬੀਤੇ ਇੱਕ ਹਫਤੇ ਦੌਰਾਨ ਰੋਜਾਨਾ ਦੁੱਧ ਦੇ ਸੈਂਪਲ ਲੈ ਕੇ ਜਾਂਚ ਕਰਨ ਲਈ ਭੇਜੇ ਗਏ। ਇਸ ਸੰਬੰਧ ਵਿੱਚ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਫੂਡ ਸੇਫਟੀ ਟੀਮ ਜਿਸ ਵਿੱਚ ਅਮ੍ਰਿੰਤਪਾਲ ਸਿੰਘ ਸਹਾਇਕ ਕਮਿਸ਼ਨਰ ਫੂਡ ਅਤੇ ਅਭਿਨਵ ਖੋਸਲਾ ਫੂਡ ਸੇਫਟੀ ਅਫਸਰ ਸ਼ਾਮਿਲ ਸਨ, ਵੱਲੋਂ ਲਗਾਤਾਰ ਪੂਰਾ ਹਫਤਾ ਸਾਰੇ ਜਿਲ੍ਹੇ ਵਿੱਚੋਂ ਡੇਅਰੀਆਂ ਅਤੇ ਦੋਧੀਆਂ ਤੋਂ ਦੁੱਧ ਦੇ ਸੈਂਪਲ ਇਕੱਤਰ ਕੀਤੇ ਗਏ ਅਤੇ ਜਾਂਚ ਲਈ ਭੇਜੇ ਗਏ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਦੁੱਧ ਦੇ ਸੈਂਪਲ ਲੈਣ ਦੀ ਮੁਹਿੰਮ ਦੌਰਾਨ ਜਿਲ੍ਹੇ ਵਿੱਚ ਲਗਾਤਾਰ ਦੁੱਧ ਦੇ ਸੈਂਪਲ ਲੈ ਗਏ ਅਤੇ ਹਫਤੇ ਦੌਰਾਨ 38 ਦੁੱਧ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੀ ਅਭਿਨਵ ਤ੍ਰਿਖਾ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨੀਸਟ੍ਰੇਟਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਦੁੱਧ ਦੀ ਮਿਲਾਵਟਖੋਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ ਤਾਂ ਜੋ ਲੋਕਾਂ ਨੂੰ ਮਿਲਾਵਟ ਰਹਿਤ ਸ਼ੁੱਧ ਦੁੱਧ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।

Author: Malout Live

Leave a Reply

Your email address will not be published. Required fields are marked *

Back to top button