District NewsMalout News

ਵਿਧਾਇਕਾ ਡਾ. ਬਲਜੀਤ ਕੌਰ ਵੱਲੋਂ ‘ਆਪ’ ਵਰਕਰਾਂ ਨੂੰ ਧੱਕੇਸ਼ਾਹੀ ਨਾ ਕਰਨ ਦੀ ਅਪੀਲ

ਮਲੋਟ:- ਬੀਤੇ ਦਿਨਾਂ ਤੋਂ ‘ਆਪ’ ਵਰਕਰਾਂ ਦੁਆਰਾ ਪੰਜਾਬ ਦੇ ਕਈ ਇਲਾਕਿਆਂ ਦੇ ਸਰਕਾਰੀ ਅਦਾਰਿਆਂ ‘ਚ ਕੀਤੀਆਂ ਜਾ ਰਹੀਆਂ ‘ਰੇਡ’ ਵਰਗੀਆਂ ਆਪਹੁੱਦਰੀਆਂ ਕਾਰਵਾਈਆਂ ਦੇ ਚੱਲਦਿਆਂ ਤੇ ਮਲੋਟ ‘ਚ ਮਾਹੌਲ ਨੂੰ ਸ਼ਾਂਤਮਈ ਰੱਖਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਮਲੋਟ ਤੋਂ ਆਮ ਆਦਮੀ ਪਾਰਟੀ ਦੀ ਚੁਣੀ ਗਈ ਵਿਧਾਇਕਾ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾ ਕੇ ਮਲੋਟ ਹਲਕੇ ਦੇ ‘ਆਪ’ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਲਕੇ ਦੇ ਸਮੂਹ ਵਰਕਰਾਂ ਨੂੰ ਬੇਨਤੀ ਹੈ ਕਿ ਕਿਸੇ ਵੀ ਵਿਭਾਗ ਵਿੱਚ ਜਾ ਕੇ ਧੱਕੇਸ਼ਾਹੀ ਵਾਲਾ ਵਰਤਾਰਾ ਨਾ ਕੀਤਾ ਜਾਵੇ ਤੇ ਨਾ ਹੀ ਕਿਸੇ ਵੀ ਵਿਅਕਤੀ ਨਾਲ ਕੋਈ ਗ਼ਲਤ ਭਾਸ਼ਾ ਵਰਤੋਂ ਵਿੱਚ ਲਿਆਂਦੀ ਜਾਵੇ। ਅਸੀਂ ਵੱਖ-ਵੱਖ ਵਿਭਾਗਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਸਿਸਟਮ ਨੂੰ ਸੁਧਾਰਨ ਲਈ ਉਨ੍ਹਾਂ ਦਾ ਸਹਿਯੋਗ ਮੰਗਣਾ ਹੈ ਨਾ ਕਿ ਉਨ੍ਹਾਂ ‘ਤੇ ਬੇਲੋੜਾ ਦਬਾਅ ਪਾ ਕੇ ਕੋਈ ਸਹਿਮ ਦਾ ਮਾਹੌਲ ਬਣਾਉਣਾ ਹੈ। ਡਾ. ਬਲਜੀਤ ਕੌਰ ਨੇ ਵਰਕਰਾਂ ਨੂੰ ਕਿਹਾ ਕਿ ਉਹ ਇਸ ਪੋਸਟ ਰਾਹੀਂ ਸਿਰਫ ਸਹਿਯੋਗ ਦੀ ਹੀ ਮੰਗ ਕਰ ਰਹੇ ਹਨ।

Leave a Reply

Your email address will not be published. Required fields are marked *

Back to top button