District NewsMalout News

ਆਮ ਲੋਕ ਸਿਹਤ ਵਿਭਾਗ ਦੀਆਂ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ- ਡਾ. ਤੇਜਵੰਤ ਸਿੰਘ ਢਿੱਲੋਂ

ਮਲੋਟ (ਬਠਿੰਡਾ): ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤਰੀ ਖੋਜ਼ ਕੇਂਦਰ ਬਠਿੰਡਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਦੀਆਂ ਹਦਾਇਤਾਂ ਅਨੁਸਾਰ ਇਸ ਕਿਸਾਨ ਮੇਲੇ ਵਿੱਚ ਜਿਲ੍ਹਾ ਸਿਹਤ ਵਿਭਾਗ ਦੀ ਮਾਸ ਮੀਡੀਆ ਬ੍ਰਾਂਚ ਵੱਲੋਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਂ ਰਹੀਆਂ ਸਿਹਤ ਵਿਭਾਗ ਦੀਆਂ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਸੰਬੰਧੀ ਪ੍ਰਦਰਸ਼ਨੀ ਲਗਾਈ ਗਈ। ਇਸ ਸਮੇਂ ਲਗਾਈ ਗਈ ਪ੍ਰਦਰਸ਼ਨੀ ਵਿੱਚ ਵੱਖ-ਵੱਖ ਸਕੀਮਾਂ ਸੰਬੰਧੀ ਬੈਨਰ, ਪੋਸਟਰ ਅਤੇ ਪੈਂਫਲਿਟ ਵੀ ਲਗਾਏ ਗਏ ਅਤੇ ਆਮ ਲੋਕਾਂ ਨੂੰ ਵੰਡੇ ਗਏ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਜਨਣੀ ਸੁਰੱਖਿਆ ਯੋਜਨਾ,

ਹੈਪਾਟਾਈਟਸ ਬੀ ਅਤੇ ਸੀ ਦਾ ਇਲਾਜ, ਦਿਲ ਦੀਆਂ ਬਿਮਾਰੀਆਂ, ਮਾਨਸਿਕ ਰੋਗਾਂ, ਕੈਂਸਰ, ਏਡਜ਼, ਨਸ਼ਿਆਂ ਤੋਂ ਬਚਣ, ਐੱਨ.ਸੀ.ਡੀ ਬਿਮਾਰੀਆਂ, ਡੈਂਟਲ ਹੈਲਥ, ਅੱਖਾਂ ਦੀ ਬਿਮਾਰੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਣ ਸੰਬੰਧੀ ਪੈਂਫਲਿਟ ਵੰਡੇ ਗਏ। ਇਸ ਸਮੇਂ ਜਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਵੱਲੋਂ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਕੀਮਾਂ ਦਾ ਪੂਰਾ ਲਾਭ ਲੈਣ, ਨਸ਼ਿਆਂ ਤੋਂ ਬਚਣ ਲਈ, ਗੈਰ ਸੰਚਾਰੀ ਬਿਮਾਰੀਆਂ ਤੋਂ ਬਚਣ ਪ੍ਰਤੀ ਜਾਗਰੂਕ ਕੀਤਾ। ਇਸ ਸਮੇਂ ਡਾ. ਮਯੰਕਜੋਤ, ਗਗਨਦੀਪ ਭੁੱਲਰ ਬੀ.ਈ.ਈ, ਬੂਟਾ ਸਿੰਘ, ਬਲਦੇਵ ਸਿੰਘ, ਸਿਹਤ ਮੇਲੇ ਵਿੱਚ ਆਏ ਹੋਏ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਅਤੇ ਕਿਸਾਨ ਹਾਜ਼ਿਰ ਸਨ।

Author: Malout Live

Back to top button