District NewsMalout News

ਐੱਸ.ਡੀ ਸਕੂਲ ਰੱਥੜੀਆਂ ਨੇ ਜਿਲ੍ਹਾ ਪੱਧਰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਇੱਕ ਵਾਰ ਫਿਰ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮਲੋਟ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਜਿਲ੍ਹਾ ਪੱਧਰੀ ਖੇਡਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਖੇਡ ਅਫ਼ਸਰ ਅਨਿੰਦਰ ਵੀਰ ਕੌਰ ਬਰਾੜ ਅਤੇ ਸੁਰਿੰਦਰ ਸਿੰਘ ਡੀ.ਐਮ ਦੀ ਯੋਗ ਅਗਵਾਈ ਹੇਠ ਚੱਲ ਰਹੀਆਂ ਹਨ। ਖਿਡਾਰੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਹੈਂਡਬਾਲ ਅੰਡਰ-21 ਲੜਕਿਆਂ ਨੇ ਪਹਿਲਾਂ ਸਥਾਨ, ਬਾਸਕਟਬਾਲ ਅੰਡਰ-21 ਲੜਕਿਆਂ ਨੇ ਵੀ ਪਹਿਲਾ ਸਥਾਨ,

ਹੈਂਡਬਾਲ ਅੰਡਰ -17 ਲੜਕਿਆਂ ਨੇ ਦੂਜਾ ਸਥਾਨ ਅਤੇ ਹੈਂਡਬਾਲ ਅੰਡਰ 21 ਲੜਕੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪੂਜਾ ਕਾਮਰਾ ਖਿਡਾਰੀਆਂ ਨੂੰ ਵਧਾਈ ਦਿੱਤੀ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਪ੍ਰਧਾਨ ਸ਼੍ਰੀ ਰਾਜਿੰਦਰ ਗਰਗ, ਮੈਨੇਜਰ ਸ਼੍ਰੀ ਵਿਕਾਸ ਗੋਇਲ ਅਤੇ ਸਮੂਹ ਕਮੇਟੀ ਮੈਂਬਰਜ਼ ਨੇ ਬਲਕਾਰ ਸਿੰਘ ਡੀ.ਪੀ.ਈ ਅਤੇ ਸਮੂਹ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਰਾਜ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Author: Malout live

Back to top button