Punjab

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ‘ਚ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ : ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿਚ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।ਜਿਸ ਦੇ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ 2019 ਦੀਆਂ ਸਰਦੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਦੱਸ ਦੇਈਏ ਕਿ ਇਸ ਸਬੰਧੀ ਸਾਰੇ ਜ਼ਿਲਾ ਸਿੱਖਿਆ ਅਫ਼ਸਰਾਂ ਅਤੇ ਸਮੂਹ ਸਕੂਲ ਮੁਖੀਆਂ ਨੂੰ ਇਕ ਪੱਤਰ ਵੀ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਪਣੀ ਵੈੱਬਸਾਈਟ ‘ਤੇ ਵੀ ਇਹ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ।

Leave a Reply

Your email address will not be published. Required fields are marked *

Back to top button