ਸਿਹਤ ਸੰਸਥਾਵਾਂ ਨੂੰ ਸਾਫ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸਵੱਛਤਾ ਮੁਹਿੰਮ ਲਈ ਕੀਤੀ ਸ਼ੁਰੂਆਤ

ਮਲੋੇਟ: ਸਿਹਤ ਸੰਸਥਾਵਾਂ ਨੂੰ ਸਾਫ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸਵੱਛਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਅਤੇ ਡਾ. ਸੁਨੀਲ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਮਲੋਟ ਵਿਖੇ ਚਲਾਈ ਗਈ। ਇਸ ਮੌਕੇ ਡਾ. ਸੁਨੀਲ ਬਾਂਸਲ ਨੇਂ ਕਿਹਾ ਕਿ ਹਰ ਸਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਨ ਸਵੱਛਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸੰਬੰਧ ਵਿੱਚ ਸਿਹਤ ਵਿਭਾਗ ਮਲੋਟ ਵੱਲੋਂ ਸਵੱਛਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੋਰਾਨ ਸਿਵਲ ਹਸਪਤਾਲ ਮਲੋਟ ਵਿੱਚ ਇਹ ਮੁਹਿੰਮ ਚਲਾ ਕੇ ਸਫਾਈ ਕਰਵਾਈ ਜਾ ਰਹੀ ਹੈ।

ਜਿਸ ਅਧੀਨ ਖਾਲੀ ਥਾਵਾਂ, ਅਲਮਾਰੀਆਂ, ਛੱਤਾਂ ਆਦਿ ਦੀ ਵਿਸ਼ੇਸ਼ ਸਫਾਈ ਕੀਤੀ ਗਈ ਅਤੇ ਕਬਾੜ ਆਦਿ ਨੂੰ ਨਸ਼ਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਫ ਸਫਾਈ ਰੱਖਣ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ ਅਤੇ ਤੰਦਰੁਸਤ ਰਹਿ ਸਕਦੇ ਹਾਂ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਸਵੱਛਤਾ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਘਰਾਂ, ਦਫਤਰਾਂ ਅਤੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਿਵਲ ਹਸਪਤਾਲ ਦੀਆਂ ਸਾਰੀਆਂ ਬਰਾਚਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਸਫਾਈ ਕੀਤੀ ਗਈ। ਇਸ ਸਮੇਂ ਸਟਾਫ਼ ਨਰਸ, ਲੈਬੋਰੇਟਰੀ ਟੈਕਨੀਸ਼ਨ, ਬ੍ਰੀਡਿੰਗ ਚੈੱਕਰ ਅਤੇ ਸਫ਼ਾਈ ਸੇਵਕ ਆਦਿ ਹਾਜਿਰ ਸਨ। Author: Malout Live