ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਪੱਕੀ ਟਿੱਬੀ ਹੈੱਲਥ ਸੈਂਟਰ ਵੱਲੋਂ ਪਿੰਡ ਵਾਸੀਆਂ ਨੂੰ ਕੀਤਾ ਜਾਗਰੂਕ

ਮਲੋਟ (ਆਲਮਵਾਲਾ): ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾਕਟਰ ਰੰਜੂ ਸਿੰਗਲਾ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਅਤੇ ਸੀ.ਐੱਚ.ਸੀ ਆਲਮਵਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਪਵਨ ਮਿੱਤਲ ਦੀ ਯੋਗ ਅਗਵਾਈ ਹੇਠ ਅੱਜ ਪਿੰਡ ਪੱਕੀ ਟਿੱਬੀ ਦੇ ਕਮਿਊਨਟੀ ਹੈੱਲਥ ਅਫਸਰ ਸੁਨੀਤਾ ਰਾਣੀ ਅਤੇ ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ

ਦੁਆਰਾ ਲੋਕਾਂ ਨੂੰ ਵੱਖ-ਵੱਖ ਥਾਵਾਂ ਤੇ ਇਕੱਠੇ ਕਰਕੇ ਡੇਂਗੂ ਅਤੇ ਮਲੇਰੀਆ ਦੇ ਲਾਰਵੇ ਦੀ ਪੈਦਾਇਸ਼ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਸਟਾਫ ਵੱਲੋਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਰਾਤ ਨੂੰ ਮੱਛਰਦਾਨੀ ਦਾ ਇਸਤੇਮਾਲ ਕਰਨ ਜਾਂ ਸਰੀਰ ਢੱਕ ਕੇ ਰੱਖਣ ਲਈ ਸਲਾਹ ਦਿੱਤੀ ਗਈ। Author: Malout Live