District NewsMalout News

ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਜਿਲ੍ਹਾ ਜੇਲ੍ਹ ਦਾ ਕੀਤਾ ਦੌਰਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ਼੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਊਟੀ ਲਗਾਈ ਗਈ ਹੈ ਅਤੇ ਜਿਲ੍ਹਾ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾਂ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀ, ਅਪੀਲ ਸੰਬੰਧੀ, ਜਮਾਨਤ ਸੰਬੰਧੀ ਅਤੇ ਹੋਰ ਮੈਡੀਕਲ ਸੰਬੰਧੀ ਜਾਣਕਾਰੀ ਦਰਜ ਕਰਨ ਉਪਰੰਤ ਇਸ ਦੀ ਸੂਚਨਾ ਹਰੇਕ ਹਫ਼ਤੇ ਸੱਕਤਰ ਸਾਹਿਬ ਵੱਲੋਂ ਪ੍ਰਾਪਤ ਕੀਤੀ ਜਾ ਰਹੀ ਹੈ। ਜਿਲ੍ਹਾ ਸ਼ੈਸ਼ਨ ਜੱਜ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਹਨਾਂ ਜੇਲ੍ਹ ਵਿੱਚ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਅਤੇ ਸਾਫ਼-ਸਫ਼ਾਈ ਦਾ ਜਾਇਜਾ ਵੀ ਲਿਆ। ਇਸ ਦੌਰਾਨ ਉਹਨਾਂ ਕੈਦੀਆ ਅਤੇ ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸੰਬੰਧੀ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Author : Malout Live

Back to top button