Punjab

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ ‘ਚ ਅੱਜ ਪੰਜਾਬ ਬੰਦ

 ਦਿੱਲੀ ਦੇ ਤੁਗਲਕਾਬਾਦ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਤੋੜੇ ਜਾਣ ਦੇ ਵਿਰੋਧ ‘ਚ ਪੰਜਾਬ ‘ਚ ਕੀਤੇ ਗਏ ਬੰਦ ਦੇ ਐਲਾਨ ਤੋਂ ਬਾਅਦ ਰਵਿਦਾਸ ਭਾਈਚਾਰੇ ਵੱਲੋਂ ਸਵੇਰੇ ਹੀ ਦਿੱਲੀ-ਜਲੰਧਰ ਹਾਈਵੇਅ ‘ਤੇ ਜਾਮ ਲਗਾ ਦਿੱਤਾ ਗਿਆ ਹੈ। ਪੁਲਸ ਦੇ ਸਮਝਾਉਣ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ 20 ਮਿੰਟਾਂ ਦੇ ਬਾਅਦ ਜਾਮ ਖੋਲ੍ਹ ਦਿੱਤਾ, ਜਿਸ ਦੇ ਚਲਦਿਆਂ ਦਿੱਲੀ ਵੱਲ ਜਾਣ ਵਾਲੀਆਂ ਬੱਸਾਂ ਅਤੇ ਹੋਰ ਵਾਹਨਾਂ ਦੀ ਆਵਾਜਾਈ ਨੂੰ ਆਮ ਕੀਤਾ ਗਿਆ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵਿਦਿਅਕ ਸੰਸਥਾਵਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹੇ ਵਿਚ ਪੈਂਦੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਵਿਦਿਅਕ ਅਦਾਰੇ, ਕਾਲਜ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ, ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਮੰਦਿਰ ਨੂੰ ਦੋਬਾਰਾ ਬਣਵਾ ਕੇ ਹੀ ਰਹਿਣਗੇ। ਜਿਸ ਲਈ ਉਨ੍ਹਾਂ ਨੂੰ ਜਿੰਨਾਂ ਵੀ ਲੰਬਾ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ।

Leave a Reply

Your email address will not be published. Required fields are marked *

Back to top button