ਕੱਲ੍ਹ ਤੋਂ ਫਿਰ ਸ਼ੁਰੂ ਹੋਵੇਗਾ PGI 'ਚ ਆਯੂਸ਼ਮਾਨ ਭਾਰਤ ਸਕੀਮ ਤਹਿਤ ਮੁਫ਼ਤ ਇਲਾਜ -ਹਰਪਾਲ ਚੀਮਾ

ਮਲੋਟ (ਪੰਜਾਬ):- ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੀ.ਜੀ.ਆਈ ਚੰਡੀਗੜ੍ਹ ‘ਚ ਜੋ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਸਕੀਮ ਤਹਿਤ ਇਲਾਜ ਬੰਦ ਹੋ ਗਿਆ ਸੀ, ਉਹ ਕੱਲ੍ਹ ਤੋਂ ਦੁਬਾਰਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਲਈ ਜਿਸ ਰਾਸ਼ੀ ਕਾਰਨ ਇਹ ਇਲਾਜ ਬੰਦ ਹੋਇਆ ਸੀ। ਪੰਜਾਬ ਸਰਕਾਰ ਨੇ ਉਹ ਰਾਸ਼ੀ ਅਦਾ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ 21 ਦਸੰਬਰ 2021 ਤੋਂ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਤਹਿਤ 16 ਕਰੋੜ ਰੁਪਏ

ਦੇ ਬਕਾਏ ਦੀ ਅਦਾਇਗੀ ਨਾ ਕੀਤੇ ਜਾਣ ਤੋਂ ਬਾਅਦ ਪੀ.ਜੀ.ਆਈ ਨੇ ਸੂਬੇ ਦੇ ਮਰੀਜ਼ਾਂ ਦਾ ਇਸ ਸਕੀਮ ਤਹਿਤ ਇਲਾਜ ਬੰਦ ਕਰ ਦਿੱਤਾ ਸੀ। ਆਯੂਸ਼ਮਾਨ ਭਾਰਤ ਯੋਜਨਾ ਦੇ ਨੋਡਲ ਅਫਸਰ ਦੁਆਰਾ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਰਾਜ ਦੇ ਆਯੂਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀ 1 ਅਗਸਤ ਤੋਂ ਇਸ ਸਕੀਮ ਦੇ ਤਹਿਤ ਲਾਭ ਲੈਣ ਦੇ ਯੋਗ ਨਹੀਂ ਹੋਣਗੇ। ਨਵੇਂ ਦਾਖਲੇ ਦੀ ਮੰਗ ਕਰਨ ਵਾਲੇ ਕਿਸੇ ਵੀ ਲਾਭਪਾਤਰੀ ਨੂੰ ਨਿਯਮਿਤ ਮਰੀਜ਼ਾਂ ਵਾਂਗ ਉਪਭੋਗਤਾ ਫੀਸ ਅਦਾ ਕਰਨੀ ਪਵੇਗੀ। ਦੂਜੇ ਰਾਜਾਂ ਦੇ ਲਾਭਪਾਤਰੀ ਆਮ ਵਾਂਗ ਸੇਵਾਵਾਂ ਦਾ ਲਾਭ ਲੈਂਦੇ ਰਹਿਣਗੇ। Author: Malout Live