District NewsMalout NewsPunjab
ਅੱਜ ਤੋਂ ਸ਼ੁਰੂ ਹੋਵੇਗਾ 16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਵਿਧਾਇਕਾਂ ਨੂੰ ਚੁਕਾਈ ਜਾਵੇਗੀ ਸਹੁੰ
ਮਲੋਟ:- ਬੀਤੇ ਕੱਲ੍ਹ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਵੇਗਾ। 3 ਦਿਨ ਚੱਲਣ ਵਾਲੇ ਇਸ ਸੈਸ਼ਨ ਦੇ ਅੱਜ ਪਹਿਲੇ ਦਿਨ ਪ੍ਰੋਟੈਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਝਰ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਹਲਚਲ ਸ਼ੁਰੂ ਹੋ ਗਈ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ ਤੋਂ ਬਾਅਦ ਪਹਿਲੀ ਵਾਰ ਜ਼ਿਆਦਾਤਰ ਨਵੇਂ ਚਿਹਰੇ ਵਿਧਾਇਕ ਵਜੋਂ ਵਿਧਾਨ ਸਭਾ ਵਿੱਚ ਪਹੁੰਚਣਗੇ, ਜਦੋਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਕਈ ਦਿੱਗਜ਼ ਚੋਣਾਂ ਹਾਰ ਜਾਣ ਕਾਰਨ ਵਿਧਾਨ ਸਭਾ ਵਿਚ ਬੈਠੇ ਨਜ਼ਰ ਨਹੀਂ ਆਉਣਗੇ।