ਭਲਕੇ ਪੰਜਾਬ ‘ਚ ਰਹੇਗਾ ਡ੍ਰਾਈ ਡੇਅ, ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਭਰ ਵਿੱਚ ਭਲਕੇ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। 4 ਜੂਨ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਰਹੀ ਹੈ ਤਾਂ ਇਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਸ ਸੰਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ।

ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। Author : Malout Live