ਭਲਕੇ ਕੱਲ੍ਹ (29 ਜੁਲਾਈ) ਨੂੰ SKM ਦੇ ਸੱਦੇ ਤੇ ਉਗਰਾਹਾਂ ਜੱਥੇਬੰਦੀ ਦੀ ਹੋਵੇਗੀ ਜਿਲ੍ਹਾ ਪੱਧਰੀ ਕਾਨਫਰੰਸ

ਮਲੋਟ:- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਰਹਿੰਦੀਆਂ ਜਰੂਰੀ ਮੰਗਾਂ ਮੰਨਵਾਉਣ ਦੇ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਜਿਲ੍ਹਾ ਪੱਧਰੀ ਕਾਨਫਰੰਸ ਕੱਲ੍ਹ 29 ਜੁਲਾਈ ਨੂੰ ਪਿੰਡ ਮਲੋਟ ਵਿਖੇ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆ ਬੀ.ਕੇ.ਯੂ ਉਗਰਾਹਾਂ ਬਲਾਕ ਮਲੋਟ ਦੇ ਆਗੂ ਕੁਲਦੀਪ ਸਿੰਘ ਕਰਮਗੜ੍ਹ ਨੇ ਦੱਸਿਆ ਕਿ ਕਿਸਾਨੀ ਅੰਦੋਲਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਮੰਗਾਂ ਮੰਨੀਆਂ ਸਨ, ਉਹ ਹਾਲੇ ਤੱਕ ਪੂਰੀਆਂ ਨਹੀ ਹੋਈਆ। ਸਰਕਾਰ ਨੇ ਲਿਖਤੀ ਰੂਪ ਵਿੱਚ ਭਾਵੇਂ ਮੰਗਾਂ ਮੰਨ ਲਈਆਂ ਸਨ ਪਰ ਉਨ੍ਹਾਂ ਨੂੰ ਅਮਲੀ ਜਾਮਾਂ ਨਹੀ ਪਹਿਨਾਇਆ ਗਿਆ। ਜਿਨ੍ਹਾਂ ਵਿੱਚ ਪ੍ਰਮੁੱਖ ਮੰਗਾਂ ਸਨ ਐੱਮ.ਐੱਸ.ਪੀ ਤੇ ਗਾਰੰਟੀ, ਕਿਸਾਨਾਂ ਤੇ ਦਰਜ ਕੇਸ ਵਾਪਿਸ ਲੈਣ, ਲਖੀਮਪੁਰ ਖੀਰੀ ਦੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣੀਆਂ, ਵੱਖ-ਵੱਖ ਥਾਣਿਆਂ ਵਿੱਚ ਡੱਕੇ ਕਿਸਾਨਾਂ ਦੇ ਟਰੈਕਟਰ ਵਾਪਿਸ ਕਰਨੇ ਆਦਿ ਮੰਗਾਂ ਜਿਉਂ ਦੀਆਂ ਤਿਓਂ ਹੀ ਬਰਕਰਾਰ ਹਨ। ਭਾਰਤ ਸਰਕਾਰ ਤੇ ਦਬਾਅ ਬਣਾਉਣ ਦੇ ਲਈ ਹੀ ਐੱਸ.ਕੇ.ਐੱਮ ਨੇ 29 ਜੁਲਾਈ ਨੂੰ ਦੇਸ਼ ਭਰ ਵਿੱਚ ਕਾਨਫਰੰਸਾਂ ਕਰਨ ਦਾ ਫੈਂਸਲਾ ਕੀਤਾ ਸੀ। ਉਨ੍ਹਾਂ ਹਰ ਵਰਗ ਦੇ ਲੋਕਾਂ ਤੇ ਹੋਰ ਭਰਾਤਰੀ ਜੱਥੇਬੰਦੀਆਂ ਨੂੰ ਇਸ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। Author: Malout Live